Follow us

26/07/2026 4:46 am

Search
Close this search box.
Home » News In Punjabi » ਚੰਡੀਗੜ੍ਹ » ਪੰਜਾਬ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਵਨੀਤ ਵਰਮਾ ਵਲੋਂ ਵਿਸ਼ੇਸ਼ ਇੰਤਕਾਲ ਕੈਂਪ ਦਾ ਜਾਇਜ਼ਾ

ਪੰਜਾਬ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਵਨੀਤ ਵਰਮਾ ਵਲੋਂ ਵਿਸ਼ੇਸ਼ ਇੰਤਕਾਲ ਕੈਂਪ ਦਾ ਜਾਇਜ਼ਾ 

ਐੱਸ.ਏ.ਐੱਸ. ਨਗਰ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦੀ ਅਗਵਾਈ ਵਿੱਚ ਮਾਲ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲਾਏ ਵਿਸ਼ੇਸ਼ ਇੰਤਕਾਲ ਕੈਂਪ ਦਾ ਜਾਇਜ਼ਾ ਲੈਂਦਿਆਂ ਪੰਜਾਬ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਸ਼੍ਰੀ ਵਨੀਤ ਵਰਮਾ ਨੇ ਦੱਸਿਆ ਕਿ ਸਰਕਾਰ ਦੇ ਇਸ ਉਪਰਾਲੇ ਤਹਿਤ ਵੱਖੋ ਵੱਖ ਥਾਂ ਕੈਂਪ ਲਾ ਕੇ  ਅਧਿਕਾਰੀ ਤੇ ਮੁਲਾਜ਼ਮ ਲੰਬਿਤ ਪਏ ਇੰਤਕਾਲ ਦਰਜ ਅਤੇ ਤਸਦੀਕ ਕਰ ਰਹੇ ਹਨ। 

ਉਨ੍ਹਾਂ ਨੇ ਲੋਕਾਂ ਨੂੰ ਅਜਿਹੇ ਉਪਰਾਲਿਆਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਕੈਂਪ ਦੌਰਾਨ ਸਾਰੇ ਲੰਬਿਤ ਇੰਤਕਾਲ ਮੌਕੇ ਉਤੇ ਹੀ ਦਰਜ ਕਰਨ ਲਈ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਉਹ ਖੁਦ ਲੰਬਿਤ ਇੰਤਕਾਲਾਂ ਦੇ ਨਿਬੇੜੇ ਦੇ ਕੰਮ ਉਤੇ ਲਗਾਤਾਰ ਨਿਗਰਾਨੀ ਰੱਖ ਰਹੇ ਹਨ ਤਾਂ ਜੋ ਇਹ ਕੰਮ ਸਮਾਂਬੱਧ ਢੰਗ ਨਾਲ ਨੇਪਰੇ ਚੜ੍ਹ ਸਕੇ।

dawn punjab
Author: dawn punjab

Leave a Comment

RELATED LATEST NEWS

Top Headlines

ਪ੍ਰਧਾਨ ਮੰਤਰੀ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ

Live Cricket

Rashifal