Follow us

26/07/2026 4:45 am

Search
Close this search box.
Home » News In Punjabi » ਚੰਡੀਗੜ੍ਹ » ਹਰਿਆਣਾ ‘ਚ ਸੜਕ ਹਾਦਸਾ: ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਖੁਸ਼ਬਾਜ਼ ਜਟਾਣ ਸਮੇਤ ਦੋ ਦੀ ਮੌਤ, ਟਰੱਕ ਚਾਲਕ ਫਰਾਰ

ਹਰਿਆਣਾ ‘ਚ ਸੜਕ ਹਾਦਸਾ: ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਖੁਸ਼ਬਾਜ਼ ਜਟਾਣ ਸਮੇਤ ਦੋ ਦੀ ਮੌਤ, ਟਰੱਕ ਚਾਲਕ ਫਰਾਰ

ਹਰਿਆਣਾ ‘ਚ ਸੜਕ ਹਾਦਸਾ: ਪੰਜਾਬ ਕਾਂਗਰਸ ਦੇ ਸੀਨੀਅਰ ਆਗੂ (Khushbaaz Jatana) ਖੁਸ਼ਬਾਜ਼ ਜਟਾਣ ਸਮੇਤ ਦੋ ਦੀ ਮੌਤ, ਟਰੱਕ ਚਾਲਕ ਫਰਾਰ

ਸੋਨੀਪਤ: ਹਰਿਆਣਾ ਦੇ ਸੋਨੀਪਤ ਵਿੱਚ ਈਸਟਰਨ ਪੇਰੀਫੇਰਲ ਐਕਸਪ੍ਰੈਸਵੇ ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ Khushbaaz Jatana ਖੁਸ਼ਬਾਜ਼ ਜਟਾਣ ਅਤੇ ਉਨ੍ਹਾਂ ਦੇ ਕਾਰ ਚਾਲਕ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਪੰਜਾਬ ਪੁਲਿਸ ਦਾ ਇੱਕ ਸਿਪਾਹੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਹੈ।

 

ਜਾਣਕਾਰੀ ਅਨੁਸਾਰ ਹਾਦਸਾ ਜਖੋਲੀ ਟੋਲ ਪਲਾਜ਼ਾ ਦੇ ਨੇੜੇ ਵਾਪਰਿਆ। ਖੁਸ਼ਬਾਜ਼ ਜਟਾਣ ਦਿੱਲੀ ਤੋਂ ਪੰਜਾਬ ਵਾਪਸ ਆ ਰਹੇ ਸਨ। ਰਸਤੇ ਵਿੱਚ ਉਨ੍ਹਾਂ ਦੀ ਡਿਫੈਂਡਰ ਕਾਰ ਦਾ ਟਾਇਰ ਪੰਚਰ ਹੋ ਗਿਆ, ਜਿਸ ਕਾਰਨ ਉਹ ਸੜਕ ਕਿਨਾਰੇ ਰੁਕ ਗਏ। ਟਾਇਰ ਬਦਲਣ ਤੋਂ ਬਾਅਦ ਜਦੋਂ ਉਹ ਪੰਚਰ ਲਗਵਾਉਣ ਦੀ ਤਿਆਰੀ ਕਰ ਰਹੇ ਸਨ, ਤਾਂ ਪਿੱਛੋਂ ਆ ਰਹੇ ਤੇਜ਼ ਰਫ਼ਤਾਰ ਟਰੱਕ ਨੇ ਖੜੀ ਕਾਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।

 

ਇਸ ਭਿਆਨਕ ਟੱਕਰ ਵਿੱਚ ਖੁਸ਼ਬਾਜ਼ ਜਟਾਣ ਅਤੇ ਉਨ੍ਹਾਂ ਦੇ ਡਰਾਈਵਰ ਪਰਮਿੰਦਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਉਨ੍ਹਾਂ ਦੇ ਗਨਮੈਨ ਪੰਜਾਬ ਪੁਲਿਸ ਦੇ ਸਿਪਾਹੀ ਕਰਣਦੀਪ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਹਨ, ਜੋ ਹਸਪਤਾਲ ਵਿੱਚ ਜ਼ਿੰਦਗੀ ਲਈ ਜੰਗ ਲੜ ਰਹੇ ਹਨ।

 

ਖੁਸ਼ਬਾਜ਼ ਜਟਾਣ ਪੰਜਾਬ ਕਾਂਗਰਸ ਦੇ ਪ੍ਰਮੁੱਖ ਆਗੂ ਰਹੇ ਹਨ। ਉਨ੍ਹਾਂ ਨੇ ਸਾਲ 2022 ਵਿੱਚ ਬਠਿੰਡਾ ਦੀ ਤਲਵੰਡੀ ਸਾਬੋ ਵਿਧਾਨ ਸਭਾ ਸੀਟ ਤੋਂ ਚੋਣ ਵੀ ਲੜੀ ਸੀ ਅਤੇ ਪੰਜਾਬ ਸਰਕਾਰ ਵਿੱਚ ਚੇਅਰਮੈਨ ਦੇ ਪਦ ‘ਤੇ ਵੀ ਸੇਵਾਵਾਂ ਨਿਭਾਈਆਂ ਸਨ।

 

ਹਾਦਸੇ ਦੀ ਸੂਚਨਾ ਮਿਲਦੇ ਹੀ ਸੋਨੀਪਤ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਦੋਵੇਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਸੋਨੀਪਤ ਭੇਜ ਦਿੱਤਾ ਗਿਆ। ਦੋਵੇਂ ਲਾਸ਼ਾਂ ਦਾ ਪੋਸਟਮਾਰਟਮ ਕੱਲ੍ਹ ਕੀਤਾ ਜਾਵੇਗਾ।

 

ਹਾਦਸੇ ਤੋਂ ਬਾਅਦ ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀ ਚਾਲਕ ਦੀ ਤਲਾਸ਼ ਲਈ ਛਾਪੇਮਾਰੀ ਜਾਰੀ ਹੈ।

dawn punjab
Author: dawn punjab

Leave a Comment

RELATED LATEST NEWS

Top Headlines

ਪ੍ਰਧਾਨ ਮੰਤਰੀ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ

Live Cricket

Rashifal