ਪੰਜਾਬ ‘ਚ 1 ਮਾਰਚ ਤੋਂ ਸਕੂਲਾਂ ਦਾ ਸਮਾਂ ਬਦਲਣ ਜਾ ਰਿਹਾ ਹੈ। ਸਿੱਖਿਆ ਵਿਭਾਗ ਪੰਜਾਬ ਵੱਲੋਂ ਇਸ ਸਬੰਧੀ ਆਦੇਸ਼ ਜਾਰੀ ਕਰ ਦਿੱਤਾ ਜਾ ਗਿਆ ਹੈ।
ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ, ਏਡਿਡ ਤੇ ਮਾਨਤਾ ਪ੍ਰਾਪਤ ਸਕੂਲਾਂ ‘ਚ ਨਵਾਂ ਸਮਾਂ ਲਾਗੂ ਹੋਵੇਗਾ। ਵਿਭਾਗ ਮੁਤਾਬਿਕ ਅਪਰ ਪ੍ਰਾਈਮਰੀ ਸਕੂਲਾਂ ਦਾ ਸਮਾਂ 1 ਮਾਰਚ ਤੋਂ ਸਵੇਰ 8.30 ਵਜੇ ਤੋਂ ਦੁਪਹਿਰ ਢਾਈ ਵਜੇ ਤਕ ਰਹੇਗਾ।
ਜਦਕਿ ਮਿਡਲ, ਹਾਈ ਤੇ ਸੀਨੀਅਰ ਸਕੈਂਡਰੀ ਸਕੂਲਾਂ ਦਾ ਸਮਾਂ 8.30 ਤੋਂ ਦੁਪਹਿਰ 2 ਵੱਜ ਕੇ 50 ਮਿੰਟ ਰਹੇਗਾ। ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ, ਏਡਿਡ ਤੇ ਮਾਨਤਾ ਪ੍ਰਾਪਤ ਸਕੂਲਾਂ ਨਵਾਂ ਸਮਾਂ ਲਾਗੂ ਹੋਵੇਗਾ।
