Follow us

26/07/2026 4:42 am

Search
Close this search box.
Home » News In Punjabi » ਚੰਡੀਗੜ੍ਹ » ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਉਸਾਰੀ ਮਜ਼ਦੂਰਾਂ ਨੂੰ ਕਿਰਤ ਕਾਨੂੰਨਾਂ ਸਬੰਧੀ ਜਾਗਰੂਕ ਕਰਨ ਲਈ ਸੈਕਟਰ 82, ‘ਚ ਪ੍ਰੋਗਰਾਮ

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਉਸਾਰੀ ਮਜ਼ਦੂਰਾਂ ਨੂੰ ਕਿਰਤ ਕਾਨੂੰਨਾਂ ਸਬੰਧੀ ਜਾਗਰੂਕ ਕਰਨ ਲਈ ਸੈਕਟਰ 82, ‘ਚ ਪ੍ਰੋਗਰਾਮ

ਐਸ.ਏ.ਐਸ. ਨਗਰ ;

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਜਾਰੀ ਹਦਾਇਤਾਂ ਅਧੀਨ ਅਤੇ ਹਰਪਾਲ ਸਿੰਘ, ਜਿਲ੍ਹਾ ਅਤੇ ਸੈਸ਼ਨਜ਼ ਜੱਜ, ਐਸ.ਏ.ਐਸ. ਨਗਰ ਦੀ ਅਗਵਾਈ ਅਧੀਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਕਿਰਤ ਵਿਭਾਗ, ਪੰਜਾਬ ਦੇ ਸਹਿਯੋਗ ਨਾਲ ਉਸਾਰੀ ਮਜ਼ਦੂਰਾਂ ਨੂੰ ਕਿਰਤ ਕਾਨੂੰਨਾਂ ਸਬੰਧੀ ਜਾਗਰੂਕ ਕਰਨ ਲਈ ਸੈਕਟਰ 82, ਮੋਹਾਲੀ ਵਿਖੇ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ.

ਜਿਸ ਵਿਚ ਮਨਜਿੰਦਰ ਸਿੰਘ, ਜਿਲ੍ਹਾ ਅਤੇ ਸੈਸ਼ਨਜ਼ ਜੱਜ—ਕਮ—ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀਮਤੀ ਸਿਮ੍ਰਤੀ ਧੀਰ, ਵਧੀਕ ਜਿਲ੍ਹਾ ਅਤੇ ਸੈਸ਼ਨਜ਼ ਜੱਜ—ਕਮ—ਵਧੀਕ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਸ੍ਰੀਮਤੀ ਸੁਰਭੀ ਪਰਾਸ਼ਰ, ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ—ਕਮ—ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਭਾਗ ਲਿਆ ਗਿਆ।

ਮਨਜਿੰਦਰ ਸਿੰਘ, ਮੈਂਬਰ ਸਕੱਤਰ ਵਲੋਂ ਮਜ਼ਦੂਰਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਦੀ ਰੱਖਿਆ ਅਤੇ ਭਲਾਈ ਲਈ ਬਣਾਏ ਗਏ ਕਾਨੂੰਨਾਂ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ।

ਸ੍ਰੀਮਤੀ ਸੁਰਭੀ ਪਰਾਸ਼ਰ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਵਿਦਿਆਰਥੀਆਂ ਨੂੰ ਮਜ਼ਦੂਰਾਂ ਨੂੰ ਦਿੱਤੀ ਜਾਂਦੀ ਮੁਫਤ ਕਾਨੂੰਨੀ ਸਹਾਇਤਾ, ਅਪਰਾਧ ਪੀੜ੍ਹਤ ਮੁਆਵਜ਼ਾ ਸਕੀਮਾਂ ਅਤੇ ਏ.ਡੀ.ਆਰ. ਮੈਕਾਨਿਜ਼ਮ ਸਬੰਧੀ ਜਾਣਕਾਰੀ ਦਿੱਤੀ ਗਈ।

dawn punjab
Author: dawn punjab

Leave a Comment

RELATED LATEST NEWS

Top Headlines

ਪ੍ਰਧਾਨ ਮੰਤਰੀ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ

Live Cricket

Rashifal