Follow us

29/11/2023 10:59 am

Download Our App

Home » News In Punjabi » ਚੰਡੀਗੜ੍ਹ » ਸਰਕਾਰੀ ਸੀਨੀਅਰ ਸੈਕੰਡਰ ਸਕੂਲ 3ਬੀ2 ਮੋਹਾਲੀ ਵਿਖੇ ਡੇਅਰੀ ਵਿਕਾਸ ਵਿਭਾਗ ਵੱਲੋਂ ਦੁੱਧ-ਇੱਕ ਸੰਪੂਰਨ ਅਤੇ ਸੰਤੁਲਿਤ ਖੁਰਾਕ, ਸਬੰਧੀ ਸੈਮੀਨਾਰ

ਸਰਕਾਰੀ ਸੀਨੀਅਰ ਸੈਕੰਡਰ ਸਕੂਲ 3ਬੀ2 ਮੋਹਾਲੀ ਵਿਖੇ ਡੇਅਰੀ ਵਿਕਾਸ ਵਿਭਾਗ ਵੱਲੋਂ ਦੁੱਧ-ਇੱਕ ਸੰਪੂਰਨ ਅਤੇ ਸੰਤੁਲਿਤ ਖੁਰਾਕ, ਸਬੰਧੀ  ਸੈਮੀਨਾਰ

ਐਸ.ਏ.ਐਸ.ਨਗਰ :

ਅੱਜ ਸਰਕਾਰੀ ਸੀਨੀਅਰ ਸੈਕੰਡਰ ਸਕੂਲ 3ਬੀ2 ਮੋਹਾਲੀ ਵਿਖੇ ਡੇਅਰੀ ਵਿਕਾਸ ਵਿਭਾਗ ਅਤੇ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਦੁੱਧ ਇੱਕ ਸੰਪੂਰਨ ਅਤੇ ਸੰਤੁਲਿਤ ਖੁਰਾਕ, ਸਬੰਧੀ ਸੈਮੀਨਾਰ ਕੀਤਾ ਗਿਆ। ਇਸ ਸੈਮੀਨਾਰ ਵਿੱਚ ਡੇਅਰੀ ਵਿਕਾਸ ਵਿਭਾਗ ਦੇ ਮੋਹਾਲੀ ਜਿਲੇ ਦੇ ਡਿਪਟੀ ਡਾਇਰੈਕਟਰ ਵਿਨੀਤ  ਕੌੜਾ, ਕਸ਼ਮੀਰ ਸਿੰਘ ਡੇਅਰੀ ਵਿਕਾਸ ਇੰਸਪੈਕਟਰ, ਸਿਧਾਰਥ ਸ਼ਰਮਾ ਡੇਅਰੀ ਵਿਕਾਸ ਇੰਸਪੈਕਟਰ, ਸਿਮਰਦੀਪ ਸਿੰਘ ਡੇਅਰੀ ਫੀਲਡ ਸਹਾਇਕ, ਹਰਬੰਸ ਸਿੰਘ ਰਿਟਾਇਰਡ ਡਿਪਟੀ ਡਾਇਰੈਕਟਰ ਅਤੇ ਸਹਿਯੋਗੀ ਅਦਾਰੇ ਮਿਲਕ ਪਲਾਂਟ ਮੋਹਾਲੀ (ਵੇਰਕਾ) ਦੇ ਨੁਮਾਇੰਦੇ ਪ੍ਰਦੀਪ ਸਿੰਘ, ਡਿਪਟੀ ਮੈਨੇਜਰ ਵੱਲੋਂ ਭਾਗ ਲਿਆ ਗਿਆ।

ਡਿਪਟੀ ਡਾਇਰੈਕਟਰ ਮੋਹਾਲੀ ਵੱਲੋਂ ਵਿਦਿਆਰਥੀਆਂ ਨੂੰ ਦੁੱਧ ਵਿੱਚ ਪਾਏ ਜਾਣ ਵਾਲੇ ਖੁਰਾਕੀ ਤੱਤਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਵੱਧ ਤੋਂ ਵੱਧ ਦੁੱਧ ਅਤੇ ਦੁੱਧ ਪਦਾਰਥਾਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ।

ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਪੰਜਾਬ ਡੇਅਰੀ ਵਿਕਾਸ ਵਿਭਾਗ ਵੱਲੋਂ 26 ਨਵੰਬਰ ਨੂੰ ਸ਼੍ਰੀ ਵਰਗਿਸ ਕੋਰੀਅਨ ਦੇ ਜਨਮ ਦਿਹਾੜੇ ਤੇ (ਨੈਸ਼ਨਲ ਮਿਲਕ ਡੇ) ਮੌਕੇ ਤੇ “ਨਰੋਏ ਸਮਾਜ ਦੀ ਸਥਾਪਨਾ ਵਿੱਚ ਦੁੱਧ ਦਾ ਮਹੱਤਵ” ਵਿਸ਼ੇ ਤੇ ਲੇਖ ਮੁਕਾਬਲਾ ਕਰਵਾਇਆ ਜਾ ਰਿਹਾ ਹੈ। ਜਿਸ ਵਿੱਚ ਜ਼ਿਲ੍ਹਾ ਪੱਧਰ ਤੇ ਪਹਿਲੇ, ਦੂਜੇ ਅਤੇ ਤੀਸਰੇ ਸਥਾਨ ਤੇ ਆਉਣ ਵਾਲੇ ਸਿਖਿਆਰਥੀਆਂ ਨੂੰ ਨਕਦ ਰਾਸ਼ੀ ਇਨਾਮ ਦੇ ਰੂਪ ਵਿੱਚ ਦਿੱਤੀ ਜਾਵੇਗੀ।

ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਵਿਦਿਆਰਥੀ ਦੁੱਧ ਦਾ ਕਿੱਤਾ ਕਰਕੇ ਵੀ ਆਪਣਾ ਕੈਰੀਅਰ ਬਣਾ ਸਕਦੇ ਹਨ। ਜਿਸ ਵਿੱਚ ਮੁੱਖ ਰੂਪ ਵਿੱਚ ਡੇਅਰੀ ਫਾਰਮਿੰਗ ਸਥਾਪਿਤ ਕਰਨਾ, ਮਿਲਕ ਪਲਾਂਟ ਦੀ ਸਥਾਪਨਾ ਕਰਨਾ ਆਦਿ ਹੈ। ਉਨ੍ਹਾਂ ਵੱਲੋਂ ਸਾਰੇ ਵਿਦਿਆਰਥੀਆਂ ਨੂੰ ਸਵੈ-ਰੋਜ਼ਗਾਰ ਸਥਾਪਤ ਕਰਨ ਲਈ ਪ੍ਰੇਰਿਤ ਕੀਤਾ ਗਿਆ। ਅੰਤ ਵਿੱਚ ਡਿਪਟੀ ਡਾਇਰੈਕਟਰ ਵੱਲੋਂ ਸਾਰੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਅਤੇ ਹਰ ਚੁਣੇ ਗਏ ਖੇਤਰ ਵਿੱਚ ਸਫਲ ਹੋਣ ਦੀ ਕਾਮਨਾ ਕੀਤੀ ਗਈ।

dawn punjab
Author: dawn punjab

Leave a Comment

RELATED LATEST NEWS