ਜਿਲ੍ਹਾ ਅਤੇ ਪ੍ਰਦੇਸ਼ ਕਾਂਗਰਸ ਨਾਲ ਤਾਲਮੇਲ ਕਰਨ ਲਈ ਕਮੇਟੀ ਬਣਾਉਣ ਦਾ ਐਲਾਨ
ਮੋਹਾਲੀ:
ਮੋਹਾਲੀ ਦੇ ਸੀਨੀਅਰ ਕਾਂਗਰਸੀ ਆਗੂਆਂ ਨੇ ਇੱਕ ਮੀਟਿੰਗ ਕਰਕੇ ਕਾਂਗਰਸ ਦੀ ਮਜਬੂਤੀ ਲਈ ਵਿਚਾਰ ਵਟਾਂਦਰਾ ਕੀਤਾ ਅਤੇ ਜ਼ਿਲ੍ਹਾ ਮੋਹਾਲੀ ਤੇ ਪ੍ਰਦੇਸ਼ ਕਾਂਗਰਸ ਕਮੇਟੀ ਨਾਲ ਤਾਲਮੇਲ ਕਰਨ ਲਈ ਇੱਕ ਤਾਲਮੇਲ ਕਮੇਟੀ ਬਣਾਉਣ ਦਾ ਫੈਸਲਾ ਕੀਤਾ। ਇਹ ਕਮੇਟੀ ਘਰਾਂ ਵਿੱਚ ਬੈਠੇ ਕਾਂਗਰਸੀਆਂ ਨੂੰ ਲਾਮਬੰਦ ਕਰੇਗੀ ਅਤੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨਾਲ ਕਾਂਗਰਸ ਦੀ ਮਜਬੂਤੀ ਲਈ ਚੁੱਕੇ ਜਾਣ ਵਾਲੇ ਕਦਮਾਂ ਸਬੰਧੀ ਮੁਲਾਕਾਤ ਵੀ ਕਰੇਗੀ ਅਤੇ ਕਾਂਗਰਸੀਆਂ ਨੂੰ ਲਾਮਬੰਦ ਕਰ ਘਰ ਘਰ ਜਾ ਕੇ ਕਾਂਗਰਸ ਦੀਆਂ ਵਿਕਾਸ ਪੱਖੀ ਨੀਤੀਆਂ ਅਤੇ ਮਜੂਦਾ ਸਰਕਾਰਾਂ ਦੀਆਂ ਲੋਕ ਮਾਰੂ ਨੀਤੀਆਂ ਨੂੰ ਕਰੇਗੀ।
ਬੁਲਾਰਿਆਂ ਨੇ ਕਿਹਾ ਕਿ ਆਉਂਦੇ ਸਮੇਂ ਵਿੱਚ ਵੱਖ ਵੱਖ ਚੋਣਾਂ ਹੋਣੀਆਂ ਹਨ ਜਿਸ ਲਈ ਸਾਰੇ ਕਾਂਗਰਸੀਆਂ ਨੂੰ ਇਕੱਠੇ ਹੋ ਕੇ ਹੰਭਲਾ ਮਾਰਨ ਦੀ ਲੋੜ ਹੈ। ਇਸ ਤੋਂ ਬਾਅਦ 2027 ਵਿੱਚ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਵੀ ਹੋਣੀਆਂ ਹਨ। ਉਹਨਾਂ ਕਿਹਾ ਕਿ ਇਹ ਤਾਲਮੇਲ ਕਮੇਟੀ ਫੇਜ਼ ਵਾਈਜ਼ ਅਤੇ ਸੈਕਟਰ ਵਾਈਜ਼ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਮੁਲਾਕਾਤ ਕਰੇਗੀ ਅਤੇ ਜਿਲ੍ਹਾ ਅਤੇ ਸੂਬਾ ਕਾਂਗਰਸ ਤੋਂ ਇਲਾਵਾ ਵਿਧਾਨ ਸਭਾ ਵਿੱਚ ਕਾਂਗਰਸ ਪਾਰਟੀ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨਾਲ ਵੀ ਮੁਲਾਕਾਤ ਕਰਕੇ ਸਥਿਤੀ ਦੀ ਜਾਣਕਾਰੀ ਦਿੱਤੀ ਜਾਵੇਗੀ।
ਇਸ ਮੀਟਿੰਗ ਵਿੱਚ ਜ਼ਿਲ੍ਹਾ ਕਾਂਗਰਸ ਦੇ ਸਾਬਕਾ ਪ੍ਰਧਾਨ ਰਿਸ਼ਵ ਜੈਨ (ਸਾਬਕਾ ਸੀਨੀਅਰ ਡਿਪਟੀ ਮੇਅਰ), ਕੁਲਜੀਤ ਸਿੰਘ ਬੇਦੀ ਡਿਪਟੀ ਮੇਅਰ, ਨਰਪਿੰਦਰ ਸਿੰਘ ਰੰਗੀ (ਕੌਂਸਲਰ ਅਤੇ ਸੀਨੀਅਰ ਮੀਤ ਪ੍ਰਧਾਨ ਜ਼ਿਲ੍ਹਾ ਕਾਂਗਰਸ ਮੋਹਾਲੀ), ਕੁਲਵੰਤ ਸਿੰਘ ਕਲੇਰ (ਕੌਂਸਲਰ), ਜੰਗ ਬਹਾਦਰ ਸਿੰਘ ਕੁੰਬੜਾ, ਰਾਜਾ ਕੰਵਰਜੋਤ ਸਿੰਘ ਰਾਜਾ ਮੋਹਾਲੀ, ਤੇਜਿੰਦਰ ਸਿੰਘ ਪੂਨੀਆ, ਜਸਮੀਤ ਸਿੰਘ, ਉਪਿੰਦਰਜੀਤ ਸਿੰਘ ਚੀਮਾ (ਪੰਜਾਬ ਫਿਲਮ ਸਿਟੀ ਵਾਲੇ), ਪੁਸ਼ਪਿੰਦਰ ਸ਼ਰਮਾ, ਜਸਮੀਤ ਸਿੰਘ, ਐਡ. ਸੁਸ਼ੀਲ ਅੱਤਰੀ, ਮਨਜੋਤ ਸਿੰਘ, ਗੁਰਸ਼ਰਨ ਸਿੰਘ ਰਿਆੜ, ਗੁਰਦੇਵ ਸਿੰਘ ਚੌਹਾਨ, ਗੁਰਮੀਤ ਸਿੰਘ ਓਬੀਸੀ ਸੈਲ ਸੈਕਟਰੀ, ਕਰਮਜੀਤ ਸਿੰਘ ਬੇਦੀ, ਅਮਰਜੀਤ ਸਿੰਘ ਗਿੱਲ ਜ਼ਿਲ੍ਹਾ ਪ੍ਰਧਾਨ ਪੰਚਾਇਤੀ ਰਾਜ ਮੰਚ, ਅਜੈਬ ਸਿੰਘ ਬਾਕਰਪੁਰ, ਹਰਿੰਦਰ ਪਾਲ ਸਿੰਘ ਹੈਰੀ, ਜਤਿੰਦਰ ਸਿੰਘ ਭੱਟੀ, ਐਸ ਡੀ ਸ਼ਰਮਾ, ਏ ਸੀ ਕੌਸ਼ਿਕ, ਗੁਰਮੀਤ ਸਿੰਘ ਬੈਦਵਾਨ, ਗੁਰਚਰਨ ਸਿੰਘ ਅਤੇ ਹੋਰ ਸੀਨੀਅਰ ਕਾਂਗਰਸੀ ਆਗੂ ਹਾਜ਼ਰ ਸਨ ।