Follow us

24/07/2026 5:29 am

Search
Close this search box.
Home » News In Punjabi » ਚੰਡੀਗੜ੍ਹ » ਪਿੰਡ ਸਨੇਟਾ ਵਿੱਚ ਪੀਣ ਵਾਲੇ ਪਾਣੀ ਦੀ ਗੰਭੀਰ ਸਮੱਸਿਆ, ਕੁਲਜੀਤ ਸਿੰਘ ਬੇਦੀ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ

ਪਿੰਡ ਸਨੇਟਾ ਵਿੱਚ ਪੀਣ ਵਾਲੇ ਪਾਣੀ ਦੀ ਗੰਭੀਰ ਸਮੱਸਿਆ, ਕੁਲਜੀਤ ਸਿੰਘ ਬੇਦੀ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ

ਪਿੰਡ ਸਨੇਟਾ ਵਿੱਚ ਪੀਣ ਵਾਲੇ ਪਾਣੀ ਦੀ ਗੰਭੀਰ ਸਮੱਸਿਆ, ਕੁਲਜੀਤ ਸਿੰਘ ਬੇਦੀ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ

 

ਵਿਧਾਨ ਸਭਾ ਚੋਣਾਂ ਤਹਿਤ ਪਿੰਡਾਂ ਵਿੱਚ ਲੋਕ ਮਿਲਣੀ ਪ੍ਰੋਗਰਾਮ

 

ਮੋਹਾਲੀ, 15 ਜੂਨ: ਮੋਹਾਲੀ ਨਗਰ ਨਿਗਮ ਦੇ ਸਾਬਕਾ ਡਿਪਟੀ ਮੇਅਰ ਅਤੇ ਕਾਂਗਰਸ ਦੇ ਆਗੂ ਕੁਲਜੀਤ ਸਿੰਘ ਬੇਦੀ ਨੇ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਿੰਡਾਂ ਵਿੱਚ ਸ਼ੁਰੂ ਕੀਤੇ ਗਏ ਲੋਕ ਮਿਲਣੀ ਪ੍ਰੋਗਰਾਮਾਂ ਤਹਿਤ ਪਿੰਡ ਸਨੇਟਾ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਭਵਿੱਖ ਵਿੱਚ ਉਨ੍ਹਾਂ ਦੇ ਹੱਲ ਲਈ ਭਰੋਸਾ ਦਿੱਤਾ।

ਪਿੰਡ ਵਾਸੀਆਂ ਨੇ ਬੇਦੀ ਨੂੰ ਦੱਸਿਆ ਕਿ ਸਨੇਟਾ ਵਿੱਚ ਪੀਣ ਵਾਲੇ ਸਾਫ਼ ਪਾਣੀ ਦੀ ਵੱਡੀ ਸਮੱਸਿਆ ਬਣੀ ਹੋਈ ਹੈ। ਪਿੰਡ ਵਿੱਚ ਕੇਵਲ ਇੱਕ ਟਿਊਬਵੈੱਲ ਹੋਣ ਕਾਰਨ ਕਈ ਘਰਾਂ ਤੱਕ ਪਾਣੀ ਦੀ ਸਪਲਾਈ ਨਹੀਂ ਪਹੁੰਚਦੀ, ਖਾਸ ਕਰਕੇ ਉੱਚੇ ਮਕਾਨਾਂ ਵਿੱਚ ਪਾਣੀ ਚੜ੍ਹਦਾ ਹੀ ਨਹੀਂ। ਇਸ ਤੋਂ ਇਲਾਵਾ ਟੁੱਟੀਆਂ ਨਾਲੀਆਂ ਕਾਰਨ ਗੰਦਾ ਪਾਣੀ ਪੀਣ ਵਾਲੇ ਪਾਣੀ ਵਿੱਚ ਮਿਲ ਰਿਹਾ ਹੈ, ਜਿਸ ਨਾਲ ਲੋਕਾਂ ਦੀ ਸਿਹਤ ‘ਤੇ ਮਾੜਾ ਅਸਰ ਪੈ ਰਿਹਾ ਹੈ।

ਇਸ ਮੌਕੇ ਸੰਬੋਧਨ ਕਰਦਿਆਂ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਮੋਹਾਲੀ ਦੇ ਨਾਲ ਲੱਗਦਾ ਅਤੇ ਹਾਈਵੇ ‘ਤੇ ਸਥਿਤ ਮਹੱਤਵਪੂਰਨ ਪਿੰਡ ਹੋਣ ਦੇ ਬਾਵਜੂਦ ਸਨੇਟਾ ਅੱਜ ਵੀ ਬੁਨਿਆਦੀ ਸਹੂਲਤਾਂ ਤੋਂ ਵਾਂਝਾ ਹੈ। ਉਨ੍ਹਾਂ ਕਿਹਾ ਕਿ ਸਾਫ਼ ਪਾਣੀ ਵਰਗੀ ਜ਼ਰੂਰੀ ਸਹੂਲਤ ਦਾ ਲੋਕਾਂ ਤੱਕ ਨਾ ਪਹੁੰਚਣਾ ਬਹੁਤ ਹੀ ਮੰਦਭਾਗੀ ਗੱਲ ਹੈ।

ਬੇਦੀ ਨੇ ਕਿਹਾ ਕਿ ਪਿੰਡ ਵਿੱਚ ਪਾਣੀ ਦੀ ਸਪਲਾਈ, ਸੀਵਰੇਜ ਪ੍ਰਬੰਧ ਅਤੇ ਸਕੂਲ ਨੂੰ ਅਪਗ੍ਰੇਡ ਕਰਨ ਦੀ ਲੋੜ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਉਪਰੰਤ ਸਨੇਟਾ ਸਮੇਤ ਇਲਾਕੇ ਦੇ ਪਿੰਡਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਮਿਲ ਰਹੇ ਪਿਆਰ ਅਤੇ ਸਮਰਥਨ ਲਈ ਉਹ ਧੰਨਵਾਦੀ ਹਨ ਅਤੇ ਅੱਗੇ ਵੀ ਪਿੰਡਾਂ ਵਿੱਚ ਜਾ ਕੇ ਲੋਕਾਂ ਨਾਲ ਸਿੱਧਾ ਸੰਵਾਦ ਜਾਰੀ ਰੱਖਣਗੇ। ਉਹਨਾਂ ਕਿਹਾ ਕਿ ਪਹਿਲ ਦੇ ਆਧਾਰ ਤੇ ਪਿੰਡਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਇਆ ਜਾਵੇਗਾ ਅਤੇ ਉਹਨਾਂ ਨੂੰ ਸ਼ਹਿਰ ਵਰਗੀਆਂ ਸਹੂਲਤਾਂ ਮੁਹਈਆ ਕਰਵਾਈਆਂ ਜਾਣਗੀਆਂ।

ਇਸ ਮੌਕੇ ਰਾਮ ਆਸਰਸ, ਰੋਸ਼ਨ ਲਾਲ, ਚਰਨਜੀਤ ਪੰਚ, ਐਡਵੋਕੇਟ ਸੌਰਵ ਕੁਮਾਰ, ਚੌਧਰੀ ਮੇਘ ਰਾਜ, ਚੌਧਰੀ ਸੱਤਪਾਲ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ। ਪਿੰਡ ਵਾਸੀਆਂ ਨੇ ਆਪਣੀਆਂ ਸਮੱਸਿਆਵਾਂ ਸਾਂਝੀਆਂ ਕਰਦਿਆਂ ਬੇਦੀ ਨੂੰ ਸਮਰਥਨ ਦੇਣ ਦਾ ਭਰੋਸਾ ਵੀ ਦਿੱਤਾ।

dawn punjab
Author: dawn punjab

Leave a Comment

RELATED LATEST NEWS

Top Headlines

ਪ੍ਰਧਾਨ ਮੰਤਰੀ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ

Live Cricket

Rashifal