ਚੰਡੀਗੜ੍ਹ: ਅਜ ਸੁਖਬੀਰ ਸਿੰਘ ਬਾਦਲ ਨੇ ਇੱਕ ਟਵੀਟਰ (ਹੁਣ X) ਤੇ ਲਿਖਿਆ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਏਡੀਜੀਪੀ (ਜੇਲ੍ਹਾਂ) ਤੋਂ ਲਿਖਤੀ ਇਜਾਜ਼ਤ ਮਿਲਣ ਤੋਂ ਬਾਅਦ ਅੱਜ ਪਟਿਆਲਾ ਜੇਲ੍ਹ ‘ਚ ਨਜ਼ਰਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਜੀ ਨਾਲ ਮੁਲਾਕਾਤ ਕਰਨ ਪਹੁੰਚਿਆ ਤਾਂ ਜੇਲ੍ਹ ਪ੍ਰਸ਼ਾਸ਼ਨ ਵੱਲੋਂ ਭਗਵੰਤ ਮਾਨ ਦੇ ਹੁਕਮਾਂ ‘ਤੇ ਉਨ੍ਹਾਂ ਨੂੰ ਮਿਲਣ ਤੋਂ ਰੋਕ ਦਿੱਤਾ ਗਿਆ, ਜਿਸਦੀ ਸ਼੍ਰੋਮਣੀ ਅਕਾਲੀ ਦਲ ਸਖ਼ਤ ਸ਼ਬਦਾਂ ‘ਚ ਨਿਖੇਦੀ ਕਰਦਾ ਹੈ ।
ਅੱਜ ਦੀ ਇਹ ਤਾਨਾਸ਼ਾਹ ਕਰਵਾਈ ਭਗਵੰਤ ਮਾਨ ਦੇ ਸਿੱਖ ਵਿਰੋਧੀ ਚਿਹਰੇ ਨੂੰ ਵੀ ਪੂਰੀ ਤਰ੍ਹਾਂ ਨੰਗਾ ਕਰਦੀ ਹੈ।
ਸ਼੍ਰੋਮਣੀ ਅਕਾਲੀ ਦਲ ਇਸ ਤਾਨਾਸ਼ਾਹ ਸਰਕਾਰ ਦੀਆਂ ਕੋਝੀਆਂ ਚਾਲਾਂ ਅੱਗੇ ਝੁਕਣ ਵਾਲਾ ਨਹੀਂ, ਅਸੀਂ ਆਪਣੇ ਬੰਦੀ ਸਿੰਘਾਂ ਦੀ ਰਿਹਾਈ ਦੀ ਲੜਾਈ ਲੜਦੇ ਰਹੇ ਹਾਂ ਅਤੇ ਇਨਸਾਫ਼ ਮਿਲਣ ਤੱਕ ਹਰ ਹਾਲ ਲੜਦੇ ਰਹਾਂਗੇ।
ਮੈਂ ਭਾਈ ਬਲਵੰਤ ਸਿੰਘ ਰਾਜੋਆਣਾ ਜੀ ਨੂੰ ਵੀ ਹੱਥ ਜੋੜ ਕੇ ਅਪੀਲ ਕਰਦਾ ਹਾਂ ਕਿ ਉਹ ਭੁੱਖ ਹੜ੍ਹਤਾਲ ਕਰਨ ਦਾ ਆਪਣਾ ਫੈਸਲਾ ਵਾਪਿਸ ਲੈਣ ਕਿਉਂਕਿ ਉਹਨਾਂ ਦੇ ਇਸ ਫੈਸਲੇ ਕਾਰਨ ਸਿੱਖ ਸੰਗਤ ਬਹੁਤ ਚਿੰਤਤ ਹੈ।
ਮੈਂ ਉਨ੍ਹਾਂ ਨੂੰ ਵਿਸ਼ਵਾਸ ਦਿਵਾਉਂਦਾ ਹਾਂ ਕਿ ਅਸੀਂ ਸਾਰੇ ਉਹਨਾਂ ਦੇ ਕੇਸ ਦੀ ਪੂਰੀ ਦ੍ਰਿੜ੍ਹਤਾ ਨਾਲ ਪੈਰਵਾਈ ਕਰ ਰਹੇ ਹਾਂ, ਸੋ ਉਹਨਾਂ ਵੱਲੋਂ ਅਜਿਹਾ ਕਦਮ ਨਾ ਚੁੱਕਿਆ ਜਾਵੇ।