ਚੰਡੀਗੜ੍ਹ:
ਪੰਜਾਬ ਦੇ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਆਮ ਆਦਮੀ ਪਾਰਟੀ ਦੀ ਬੇੜੀ ਛੱਡ ਬੀਜੇਪੀ ਦੀ ਬੇੜੀ ਵਿੱਚ ਅਸਵਾਰ ਹੋ ਗਿਆ ਹੈ।
ਇਸ ਗੱਲ ਦਾ ਐਲਾਨ ਉਨ੍ਹਾਂ ਨੇ ਕੁਝ ਸਮਾਂ ਪਹਿਲਾਂ ਸੋਸ਼ਲ ਮੀਡੀਆ 'ਤੇ ਕੀਤਾ ਸੀ।
ਅੰਗੁਰਾਲ ਨੇ ਸੋਸ਼ਲ ਮੀਡੀਆ'ਤੇ ਪੋਸਟ ਕਰਦੇ ਹੋਏ ਲਿਖਿਆ ਕਿ ਮੈਂ ਆਮ ਆਦਮੀ ਪਾਰਟੀ'ਚ ਆਪਣੀਆਂ ਸਾਰੀਆਂ ਜ਼ਿੰਮੇਵਾਰੀਆਂ ਤੋਂ ਅਸਤੀਫਾ ਦੇ ਕੇ ਭਾਜਪਾ 'ਚ ਸ਼ਾਮਲ ਹੋ ਰਿਹਾ ਹਾਂ।
