ਵਾਸਿੰਗਟਨ :
ਅਮਰੀਕਾ ਦੇ ਲਿਊਸਟਨ ‘ਚ ਬੁੱਧਵਾਰ ਰਾਤ ਨੂੰ ਇਕ ਰੈਸਟੋਰੈਂਟ ‘ਚ ਹੋਈ ਗੋਲੀਬਾਰੀ ਕਾਰਨ 22 ਲੋਕਾਂ ਦੀ ਮੌਤ ਹੋ ਗਈ। ਕਰੀਬ 60 ਜ਼ਖਮੀ ਹੋਏ ਹਨ। ਇਨ੍ਹਾਂ ਵਿੱਚੋਂ ਕਈਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਸੀਐਨਐਨ ਮੁਤਾਬਕ ਪੁਲੀਸ ਨੇ ਲੋਕਾਂ ਨੂੰ ਬਚ ਕੇ ਰਹਿਣ ਲਈ ਕਿਹਾ ਹੈ ਕਿਉਂਕਿ ਹਮਲਾਵਰ ਅਜੇ ਤੱਕ ਫੜਿਆ ਨਹੀਂ ਗਿਆ ਹੈ। ਉਸ ਦੇ ਇਲਾਕੇ ਵਿੱਚ ਲੁਕੇ ਹੋਣ ਦੀ ਖ਼ਬਰ ਹੈ।ਉਸ ਦਾ ਨਾਂ ਰੌਬਰਟ ਕਾਰਡ ਦੱਸਿਆ ਗਿਆ ਹੈ।
ਹਮਲਾਵਰ ਨੇ ਅਜਿਹਾ ਕਿਉਂ ਕੀਤਾ ਇਸ ਦਾ ਪਤਾ ਨਹੀਂ ਲੱਗ ਸਕਿਆ ਹੈ ਪਰ ਹਮਲਾਵਰ ਦੀ ਤਸਵੀਰ ਸਾਹਮਣੇ ਆਈ ਹੈ। ਉਹ ਹੱਥ ‘ਚ ਬੰਦੂਕ ਲੈ ਕੇ ਗੋਲੀਬਾਰੀ ਕਰਦਾ ਹੋਇਆ ਦਿਖਾਈ ਦੇ ਰਿਹਾ ਹੈ।ਪੁਲਿਸ ਮੁਤਾਬਕ ਰਾਤ 8 ਵਜੇ ਦੇ ਕਰੀਬ ਤਿੰਨ ਥਾਵਾਂ ‘ਤੇ ਗੋਲੀਬਾਰੀ ਉਸ ਸਮੇਂ ਹੋਈ, ਜਦੋਂ ਲੋਕ ਪਰਿਵਾਰ ਅਤੇ ਦੋਸਤਾਂ ਨਾਲ ਉੱਥੇ ਮੌਜੂਦ ਸਨ।