ਚੰਡੀਗੜ੍ਹ-
Sidhu Moose Wala song released: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਇੱਕ ਹੋਰ ਗੀਤ ਬੁੱਧਵਾਰ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਉਨ੍ਹਾਂ ਦੀ ਮੌਤ ਤੋਂ ਬਾਅਦ ਇਹ ਛੇਵਾਂ ਗੀਤ ਹੈ, ਜਿਸ ਨੂੰ ਰੈਪਰ ਅਤੇ ਮੂਸੇਵਾਲਾ ਦੇ ਦੋਸਤ ਸੰਨੀ ਮਾਲਟਨ ਨੇ ਪੂਰਾ ਕੀਤਾ ਹੈ।
ਗੀਤ ਦਾ ਕਵਰ ਰਿਲੀਜ਼ ਹੋ ਗਿਆ ਹੈ। ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਦੋ ਮਹੀਨਿਆਂ ਵਿੱਚ ਇਹ ਦੂਜੀ ਖੁਸ਼ਖਬਰੀ ਹੈ। ਪਿਛਲੇ ਮਹੀਨੇ ਹੀ ਮੂਸੇਵਾਲਾ ਦੇ ਘਰ ਉਸਦੇ ਭਰਾ ਦਾ ਜਨਮ ਹੋਇਆ ਸੀ। ਇਸ ਗੀਤ ਨੂੰ 4:10 ਦਾ ਨਾਂ ਦਿੱਤਾ ਗਿਆ ਹੈ।