Follow us

23/10/2026 5:54 am

Search
Close this search box.
Home » News In Punjabi » ਚੰਡੀਗੜ੍ਹ » SIR ’ਤੇ ਵਿਵਾਦ: Indian Association of Lawyers ਵੱਲੋਂ Chief Election Commissioner ਨੂੰ ਹਟਾਉਣ ਦੀ ਮੰਗ

SIR ’ਤੇ ਵਿਵਾਦ: Indian Association of Lawyers ਵੱਲੋਂ Chief Election Commissioner ਨੂੰ ਹਟਾਉਣ ਦੀ ਮੰਗ

SIR ’ਤੇ ਵਿਵਾਦ: Indian Association of Lawyers ਵੱਲੋਂ Chief Election Commissioner ਨੂੰ ਹਟਾਉਣ ਦੀ ਮੰਗ

ਪੁਰਾਣੀਆਂ Voter Lists ਬਹਾਲ ਕਰਨ ਅਤੇ ਚੋਣ ਪ੍ਰਕਿਰਿਆ ਦੀ Retired Supreme Court Judge ਤੋਂ ਜਾਂਚ ਕਰਵਾਉਣ ਦੀ ਮੰਗ

DP, ਮੋਹਾਲੀ, 14 ਅਕਤੂਬਰ : ਇੰਡੀਅਨ ਐਸੋਸੀਏਸ਼ਨ ਆਫ ਲਾਇਰਜ਼ ਦੇ ਪੰਜਾਬ ਯੂਨਿਟ ਨੇ Special Intensive Revision (SIR) of Electoral Rolls ਦੀ ਪ੍ਰਕਿਰਿਆ ਤੁਰੰਤ ਰੋਕਣ, ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਅਹੁਦੇ ਤੋਂ ਹਟਾਉਣ ਅਤੇ ਉਨ੍ਹਾਂ ਖ਼ਿਲਾਫ਼ ਦੇਸ਼-ਧ੍ਰੋਹ ਦਾ ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ। ਜਥੇਬੰਦੀ ਨੇ ਦੇਸ਼ ਭਰ ਵਿੱਚ ਪੁਰਾਣੀਆਂ ਵੋਟਰ ਸੂਚੀਆਂ ਬਹਾਲ ਕਰਨ ਅਤੇ ਕਥਿਤ ਚੋਣ ਬੇਨਿਯਮੀਆਂ ਦੀ ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਤੋਂ ਜਾਂਚ ਕਰਵਾਉਣ ਦੀ ਵੀ ਮੰਗ ਕੀਤੀ।

ਇਹ ਮੰਗਾਂ ਐਸੋਸੀਏਸ਼ਨ ਦੇ ਸੂਬਾਈ ਜਨਰਲ ਸਕੱਤਰ ਐਡਵੋਕੇਟ ਜਸਪਾਲ ਸਿੰਘ ਦੱਪਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਉਠਾਈਆਂ ਗਈਆਂ। ਐਸੋਸੀਏਸ਼ਨ ਦੇ ਮੁੱਖ ਬੁਲਾਰੇ ਐਡਵੋਕੇਟ ਦਰਸ਼ਨ ਸਿੰਘ ਧਾਲੀਵਾਲ ਨੇ ਕਿਹਾ ਕਿ ਕਿਸੇ ਵੀ ਯੋਗ ਵੋਟਰ ਦਾ ਨਾਮ ਵੋਟਰ ਸੂਚੀ ਵਿੱਚੋਂ ਕੱਟਣਾ ਉਸ ਦੇ ਅਧਿਕਾਰਾਂ ਦੀ ਉਲੰਘਣਾ ਹੈ। ਉਨ੍ਹਾਂ ਵਕੀਲ ਭਾਈਚਾਰੇ ਨੂੰ SIR ਪ੍ਰਕਿਰਿਆ ਦਾ ਵਿਰੋਧ ਕਰਨ ਦੀ ਅਪੀਲ ਕੀਤੀ।

ਧਾਲੀਵਾਲ ਨੇ ਦੋਸ਼ ਲਾਇਆ ਕਿ ਦਿੱਲੀ ਵਿੱਚ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ, ਔਰਤਾਂ ਅਤੇ ਸਮਾਜਿਕ ਕਾਰਕੁਨਾਂ ਖ਼ਿਲਾਫ਼ ਪੁਲਿਸ ਨੇ ਤਸ਼ੱਦਦ ਕੀਤਾ ਅਤੇ ਉਨ੍ਹਾਂ ਨੂੰ ਗੈਰਕਾਨੂੰਨੀ ਢੰਗ ਨਾਲ ਹਿਰਾਸਤ ਵਿੱਚ ਲਿਆ। ਉਨ੍ਹਾਂ ਇਸ ਦੀ ਜ਼ਿੰਮੇਵਾਰੀ ਲੈਂਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਅਸਤੀਫ਼ੇ ਦੀ ਮੰਗ ਕੀਤੀ।

ਐਡਵੋਕੇਟ ਅਨਿਲ ਕੌਸ਼ਿਕ ਅਤੇ ਅਮਰਜੀਤ ਸਿੰਘ ਲੌਂਗੀਆ ਨੇ ਮੰਗ ਕੀਤੀ ਕਿ ਕਥਿਤ ਚੋਣ ਬੇਨਿਯਮੀਆਂ ਦੀ ਜਾਂਚ ਕਰਵਾ ਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਭਾਰਤ ਦੇ ਚੀਫ਼ ਜਸਟਿਸ ਸੂਰਿਆ ਕਾਂਤ ਨੂੰ ਵੀ ਮਾਮਲੇ ਦਾ ਨੋਟਿਸ ਲੈਣ ਅਤੇ SIR ਪ੍ਰਕਿਰਿਆ ਰੋਕਣ ਲਈ ਦਖ਼ਲ ਦੇਣ ਦੀ ਅਪੀਲ ਕੀਤੀ।

ਬੁਲਾਰਿਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਲੋਕਾਂ ਦਾ ਲੋਕਤੰਤਰਿਕ ਸੰਸਥਾਵਾਂ ਅਤੇ ਅਦਾਲਤਾਂ ਤੋਂ ਭਰੋਸਾ ਉੱਠ ਗਿਆ ਤਾਂ ਦੇਸ਼ ਵਿੱਚ ਨੇਪਾਲ ਅਤੇ ਸ੍ਰੀਲੰਕਾ ਵਰਗੇ ਹਾਲਾਤ ਪੈਦਾ ਹੋ ਸਕਦੇ ਹਨ। ਉਨ੍ਹਾਂ ਇਸ ਲਈ ਕੇਂਦਰ ਸਰਕਾਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ ਅਤੇ ਮੁੱਖ ਚੋਣ ਕਮਿਸ਼ਨਰ ਨੂੰ ਜ਼ਿੰਮੇਵਾਰ ਠਹਿਰਾਇਆ।

ਮੀਟਿੰਗ ਵਿੱਚ ਸਾਬਕਾ ਪ੍ਰਧਾਨ ਐਡਵੋਕੇਟ ਸਨੇਹਪ੍ਰੀਤ ਸਿੰਘ ਤੋਂ ਇਲਾਵਾ ਗੁਰਵਿੰਦਰ ਸਿੰਘ ਔਲਖ, ਗੁਰਜਿੰਦਰ ਸਿੰਘ, ਪਰਮਪ੍ਰੀਤ ਸਿੰਘ, ਲਲਿਤ ਸੂਦ, ਬੀਰ ਦਵਿੰਦਰ ਸਿੰਘ, ਅਲਤਮਸ, ਅੰਚਲਾ, ਅਮਿਤ ਕੁੰਡਲੇਸ਼, ਹਾਰਤਿਕ ਮਾਰਵਾ, ਰਿਚਾ ਗਰਗ, ਨਿਪਨ ਕੌਸ਼ਿਕ, ਹਰਮਨ ਸਿੰਘ, ਮਨੋਜ ਕੁਮਾਰ, ਮਨਿੰਦਰ ਸਿੰਘ, ਪਰਮੀਤ ਸਿੰਘ, ਪੰਕਜ ਸ਼ਰਮਾ ਅਤੇ ਹਰਪ੍ਰੀਤ ਪਾਠਕ ਵੀ ਹਾਜ਼ਰ ਸਨ।

 

SIR controversy, Chief Election Commissioner Gyanesh Kumar, Indian Association of Lawyers Punjab, Voter List Revision, Electoral Rolls, Mohali News.

dawn punjab
Author: dawn punjab

Leave a Comment

RELATED LATEST NEWS