ਚੰਡੀਗੜ੍ਹ :
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਹੈਰੋਇਨ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਦਿਆਂ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 4 ਕਿੱਲੋ ਹੈਰੋਇਨ ਅਤੇ 3 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।
ਜਾਣਕਾਰੀ ਮੁਤਾਬਕ ਤਰਨਤਾਰਨ ਇਲਾਕੇ ਵਿੱਚ ਸਰਹੱਦ ਪਾਰੋਂ ਪਾਕਿਸਤਾਨ ਤੋਂ ਨਸ਼ੀਲੇ ਪਦਾਰਥਾਂ ਦੀ ਢੋਆ-ਢੁਆਈ ਲਈ ਡਰੋਨਾਂ ਦੀ ਵਰਤੋਂ ਕੀਤੀ ਜਾਂਦੀ ਸੀ।
ਹੋਰ ਰਿਕਵਰੀ ਅਤੇ ਗ੍ਰਿਫਤਾਰੀਆਂ ਲਈ ਪਿਛਲੇ ਅਤੇ ਅਗਲੇ ਸਬੰਧ ਸਥਾਪਤ ਕਰਨ ਲਈ ਜਾਂਚ ਜਾਰੀ ਹੈ।