Follow us

22/12/2024 3:51 pm

Search
Close this search box.
Home » News In Punjabi » ਚੰਡੀਗੜ੍ਹ » Sohana building collapsed: ਮਲਬੇ ਹੇਠ ਦੱਬੇ ਲੋਕਾਂ ਨੂੰ ਬਚਾਉਣ ਲਈ ਜੰਗੀ ਪੱਧਰ ‘ਤੇ ਬਚਾਅ ਕਾਰਜ ਜਾਰੀ

Sohana building collapsed: ਮਲਬੇ ਹੇਠ ਦੱਬੇ ਲੋਕਾਂ ਨੂੰ ਬਚਾਉਣ ਲਈ ਜੰਗੀ ਪੱਧਰ ‘ਤੇ ਬਚਾਅ ਕਾਰਜ ਜਾਰੀ

ਮੁਹਾਲੀ: (ਸੋਹਾਣਾ) ਇਮਾਰਤ ਡਿੱਗਣ ਦਾ ਮਾਮਲਾ:

ਐਨ ਡੀ ਆਰ ਐੱਫ, ਆਰਮੀ, ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਸਾਂਝੇ ਤੌਰ ‘ਤੇ ਆਪਰੇਸ਼ਨ ਚਲਾ ਰਹੇ ਹਨ

ਜ਼ਿਲ੍ਹਾ ਪ੍ਰਸ਼ਾਸਨ ਨੇ ਕੰਟਰੋਲ ਰੂਮ ਨੰਬਰ 0172-2219506 ਜਾਰੀ ਕੀਤਾ

ਸਿਵਲ ਹਸਪਤਾਲ, ਫੋਰਟਿਸ, ਮੈਕਸ ਅਤੇ ਸੋਹਾਣਾ ਹਸਪਤਾਲਾਂ ਨੂੰ ਅਲਰਟ ‘ਤੇ ਰੱਖਿਆ ਗਿਆ

ਐਸ.ਏ.ਐਸ.ਨਗਰ:

ਕਾਰਜਕਾਰੀ ਡਿਪਟੀ ਕਮਿਸ਼ਨਰ ਵਿਰਾਜ ਐਸ ਤਿੜਕੇ ਨੇ ਸ਼ਨੀਵਾਰ ਰਾਤ ਨੂੰ ਕਿਹਾ ਕਿ ਮੁਹਾਲੀ (ਸੋਹਾਣਾ) ਬਹੁਮੰਜ਼ਲੀ ਇਮਾਰਤ ਢਹਿਣ ਵਾਲੀ ਥਾਂ ’ਤੇ ਮਲਬੇ ਹੇਠ ਦੱਬੇ ਲੋਕਾਂ ਨੂੰ ਕੱਢਣ ਲਈ ਬਚਾਅ ਕਾਰਜ ਨਿਰੰਤਰ ਜਾਰੀ ਰਹੇਗਾ। ਉਹ ਸ਼ਾਮ ਤੋਂ ਹੀ ਮੌਕੇ ’ਤੇ ਨਿੱਜੀ ਤੌਰ ’ਤੇ ਬਚਾਅ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਰਜਕਾਰੀ ਡੀ ਸੀ ਨੇ ਦੱਸਿਆ ਕਿ ਸ਼ਾਮ ਨੂੰ ਘਟਨਾ ਦੀ ਸੂਚਨਾ ਪ੍ਰਸ਼ਾਸਨ ਨੂੰ ਮਿਲਦਿਆਂ ਹੀ ਉਹ ਅਤੇ ਹੋਰ ਜ਼ਿਲ੍ਹਾ ਅਧਿਕਾਰੀ ਮੌਕੇ ‘ਤੇ ਪੁੱਜੇ, ਜਿੱਥੇ ਜ਼ਿਲ੍ਹਾ ਪੁਲਿਸ ਨੇ ਸਥਾਨਕ ਲੋਕਾਂ ਅਤੇ ਹੋਰ ਵਿਭਾਗਾਂ ਦੀ ਮਦਦ ਨਾਲ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਉਨ੍ਹਾਂ ਕਿਹਾ ਕਿ ਐਸ ਐਸ ਪੀ ਦੀਪਕ ਪਾਰੀਕ ਵੀ ਉਨ੍ਹਾਂ ਅਧਿਕਾਰੀਆਂ ਵਿੱਚ ਸ਼ਾਮਲ ਸਨ ਜੋ ਘਟਨਾ ਸਥਾਨ ‘ਤੇ ਸਭ ਤੋਂ ਪਹਿਲਾਂ ਪਹੁੰਚੇ ਅਤੇ ਬਚਾਅ ਕਾਰਜਾਂ ਦੀ ਤੁਰੰਤ ਸ਼ੁਰੂਆਤ ਨੂੰ ਯਕੀਨੀ ਬਣਾਉਣ ਲਈ ਪਹਿਲਕਦਮੀ ਕੀਤੀ। ਇਸ ਮੌਕੇ ਕਮਿਸ਼ਨਰ ਐਮ.ਸੀ.ਮੋਹਾਲੀ, ਟੀ. ਬੇਨੀਥ, ਏ.ਡੀ.ਸੀ (ਯੂ.ਡੀ.) ਅਨਮੋਲ ਸਿੰਘ ਧਾਲੀਵਾਲ, ਐਸ.ਡੀ.ਐਮ ਮੋਹਾਲੀ ਦਮਨਦੀਪ ਕੌਰ ਅਤੇ ਸਥਾਨਕ ਡੀ.ਐਸ.ਪੀ ਹਰਸਿਮਰਨ ਸਿੰਘ ਬੱਲ ਅਤੇ ਹੋਰ ਪੁਲਿਸ ਅਤੇ ਸਿਵਲ ਅਧਿਕਾਰੀ ਹਾਜ਼ਰ ਸਨ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਤੁਰੰਤ ਪਿੰਜੌਰ ਸਥਿਤ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ ਨੂੰ ਸੰਦੇਸ਼ ਭੇਜਿਆ ਅਤੇ ਇਸ ਤੋਂ ਇਲਾਵਾ ਫੌਜ ਦੀ ਪੱਛਮੀ ਕਮਾਂਡ ਨੂੰ ਐਨ ਡੀ ਆਰ ਐੱਫ ਨਾਲ ਬਚਾਅ ਕਾਰਜਾਂ ਨੂੰ ਜਾਰੀ ਰੱਖਣ ਲਈ ਸੂਚਿਤ ਕੀਤਾ।
ਸ੍ਰੀ ਵਿਰਾਜ ਐਸ ਤਿੜਕੇ ਨੇ ਕਿਹਾ ਕਿ ਹੁਣ ਤੱਕ, ਇੱਕ ਗੰਭੀਰ ਜ਼ਖਮੀ ਔਰਤ ਨੂੰ ਮਲਬੇ ਵਿੱਚੋਂ ਕੱਢਿਆ ਗਿਆ ਹੈ ਅਤੇ ਐਨ ਡੀ ਆਰ ਐਫ ਅਤੇ ਆਰਮੀ ਦੇ ਕਰਮਚਾਰੀ। ਮਲਬੇ ਹੇਠ ਫਸੇ ਹੋਰਨਾਂ ਨੂੰ ਬਚਾਉਣ ਲਈ ਅਣਥੱਕ ਮਿਹਨਤ ਕਰ ਰਹੇ ਹਨ। ਸ਼੍ਰੀ ਵਿਰਾਜ ਐਸ ਤਿੜਕੇ ਨੇ ਕਿਹਾ ਕਿ ਜੋ ਵੀ ਵਿਅਕਤੀ ਆਪਣੇ ਲਾਪਤਾ ਪਰਿਵਾਰਕ ਮੈਂਬਰ ਬਾਰੇ ਪਤਾ ਲਾਉਣਾ ਚਾਹੁੰਦਾ ਹੈ, ਤੁਰੰਤ ਜ਼ਿਲ੍ਹਾ ਪ੍ਰਸ਼ਾਸਨ ਦੇ ਜ਼ਿਲ੍ਹਾ ਕੰਟਰੋਲ ਰੂਮ ਨੰਬਰ 0172-2219506 ਤੇ ਸੰਪਰਕ ਕਰੇ।
ਉਨ੍ਹਾਂ ਕਿਹਾ ਕਿ ਸ਼ਹਿਰ ਦੇ ਸਾਰੇ ਪ੍ਰਮੁੱਖ ਹਸਪਤਾਲਾਂ ਜਿਵੇਂ ਕਿ ਸਿਵਲ ਹਸਪਤਾਲ, ਫੋਰਟਿਸ, ਮੈਕਸ ਅਤੇ ਸੋਹਾਣਾ ਹਸਪਤਾਲਾਂ ਨੂੰ ਜ਼ਖਮੀਆਂ ਲਈ ਐਮਰਜੈਂਸੀ ਸੇਵਾਵਾਂ ਦੀ ਪੂਰਤੀ ਲਈ ਅਲਰਟ ‘ਤੇ ਰੱਖਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਮਲਬੇ ਵਿੱਚ ਫਸੇ ਇੱਕ-ਇੱਕ ਵਿਅਕਤੀ ਨੂੰ ਬਚਾਉਣ ਲਈ ਹਰ ਸੰਭਵ ਯਤਨ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇੱਥੇ ਫਸੇ ਹੋਏ ਸਾਰੇ ਲੋਕਾਂ ਨੂੰ ਬਚਾਉਣ ਤੱਕ ਨਿਰੰਤਰ ਬਚਾਅ ਮੁਹਿੰਮ ਜਾਰੀ ਰਹੇਗੀ।
ਉਨ੍ਹਾਂ ਕਿਹਾ ਕਿ ਐੱਨ.ਡੀ.ਆਰ.ਐੱਫ. ਅਤੇ ਆਰਮੀ ਕੋਲ ਪਹਿਲਾਂ ਤੋਂ ਮੌਜੂਦ ਲੋੜੀਂਦੇ ਸਾਜ਼ੋ-ਸਾਮਾਨ ਅਤੇ ਮਸ਼ੀਨਰੀ ਦੇ ਨਾਲ ਸਥਾਨਕ ਤੌਰ ਤੇ ਲੋੜੀਂਦੀ ਮਸ਼ੀਨਰੀ ਵੀ ਉਪਲਬਧ ਕਰਵਾਈ ਗਈ ਹੈ।
ਸ੍ਰੀ ਵਿਰਾਜ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਚੱਲ ਰਹੇ ਬਚਾਅ ਕਾਰਜਾਂ ਬਾਰੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਫੋਨ ਤੇ ਗੱਲ ਕੀਤੀ ਹੈ ਅਤੇ ਉਨ੍ਹਾਂ ਨੇ ਪੀੜਤਾਂ ਨੂੰ ਬਚਾਉਣ ਲਈ ਹਰ ਸੰਭਵ ਯਤਨ ਕਰਨ ਦੇ ਨਿਰਦੇਸ਼ ਦਿੱਤੇ ਹਨ।
ਇਸ ਤੋਂ ਇਲਾਵਾ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਅਤੇ ਸਥਾਨਕ ਵਿਧਾਇਕ ਕੁਲਵੰਤ ਸਿੰਘ ਵੀ ਬਚਾਅ ਕਾਰਜਾਂ ਦਾ ਨਿਰੀਖਣ ਕਰਨ ਲਈ ਮੌਕੇ ’ਤੇ ਮੌਜੂਦ ਸਨ।
ਪੰਜਾਬ ਦੇ ਡੀ ਜੀ ਪੀ, ਗੌਰਵ ਯਾਦਵ ਨੇ ਵੀ ਬਚਾਅ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਡੀਆਈਜੀ ਹਰਚਰਨ ਸਿੰਘ ਭੁੱਲਰ ਅਤੇ ਐਸਐਸਪੀ ਦੀਪਕ ਪਾਰੀਕ ਸਮੇਤ ਸਥਾਨਕ ਪੁਲਿਸ ਅਧਿਕਾਰੀਆਂ ਨੂੰ ਪੀੜਤਾਂ ਦੀ ਸੁਰੱਖਿਆ ਨੂੰ ਹਰ ਕੀਮਤ ‘ਤੇ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਬਚਾਅ ਕਾਰਜ ਸਾਰੇ ਪੀੜਤਾਂ ਦੀ ਸੁਰੱਖਿਅਤ ਵਾਪਸੀ ਤੱਕ ਜਾਰੀ ਰਹੇਗਾ ਅਤੇ ਬਚਾਅ ਟੀਮਾਂ ਅਤੇ ਸਥਾਨਕ ਪੁਲਿਸ ਦੀ ਸਹਾਇਤਾ ਲਈ ਡਿਊਟੀ ਮੈਜਿਸਟ੍ਰੇਟ ਤਹਿਸੀਲਦਾਰ ਅਰਜੁਨ ਸਿੰਘ ਗਰੇਵਾਲ ਅਤੇ ਨਵਪ੍ਰੀਤ ਸਿੰਘ ਸ਼ੇਰਗਿੱਲ ਨੂੰ ਤਾਇਨਾਤ ਕੀਤਾ ਗਿਆ ਹੈ।

dawnpunjab
Author: dawnpunjab

Leave a Comment

RELATED LATEST NEWS