ਜਿਨਾਂ ਰੀਝਾਂ ਨਾਲ ਨੌਜਵਾਨਾਂ ਨੇ ਬਣਾਇਆ ਸੀ ਮਾਨ ਨੂੰ ਮੁੱਖ ਮੰਤਰੀ, ਉਨਾਂ ਰੀਝਾਂ ਨਾਲ ਹੀ ਹੁਣ ਆਮ ਆਦਮੀ ਪਾਰਟੀ ਦਾ ਬੋਰੀਆ ਬਿਸਤਰਾ ਕੀਤਾ ਜਾਵੇਗਾ ਪੰਜਾਬ ਤੋਂ ਗੋਲ : ਪਰਵਿੰਦਰ ਸਿੰਘ ਸੋਹਾਣਾ
ਪੰਜਾਬ ਦੀ ਭਟਕੀ ਹੋਈ ਨੌਜਵਾਨੀ ਨੂੰ ਮੁੜ ਲੀਹਾਂ ਤੇ ਲਿਆਉਣ ਲਈ ਹਰ ਉਪਰਾਲਾ ਕਰੇਗੀ ਐਸਓਆਈ ਜਥੇਬੰਦੀ : ਰਾਣਾ ਢਿੱਲੋਂ
ਮੋਹਾਲੀ:
ਸ਼੍ਰੋਮਣੀ ਅਕਾਲੀ ਦਲ ਦੀ ਵਿਦਿਆਰਥੀ ਜਥੇਬੰਦੀ ਸਟੂਡੈਂਟ ਆਰਗਨਾਈਜੇਸ਼ਨ ਆਫ ਇੰਡੀਆ (ਐਸਓਆਈ) ਦੇ ਨਵੇਂ ਬਣੇ ਪੰਜਾਬ ਪ੍ਰਧਾਨ ਰਣਬੀਰ ਸਿੰਘ ਰਾਣਾ ਢਿੱਲੋਂ ਦਾ ਅੱਜ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਹਾਲੀ ਦੇ ਮੁੱਖ ਸੇਵਾਦਾਰ ਪਰਵਿੰਦਰ ਸਿੰਘ ਸੋਹਾਣਾ ਨੇ ਆਪਣੇ ਗ੍ਰਹਿ ਵਿਖੇ ਆਉਣ ‘ਤੇ ਸਨਮਾਨ ਕੀਤਾ। ਇਸ ਮੌਕੇ ਦੋਹਾਂ ਆਗੂਆਂ ਨੇ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜਬੂਤ ਕਰਨ ਲਈ ਵਿਉਂਤਬੰਦੀ ਵੀ ਕੀਤੀ।
ਇਸ ਮੌਕੇ ਬੋਲਦਿਆਂ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਨੌਜਵਾਨ ਵਰਗ ਬਹੁਤ ਵੱਡੀ ਗਿਣਤੀ ਵਿੱਚ ਅਕਾਲੀ ਦਲ ਨਾਲ ਜੁੜਦਾ ਜਾ ਰਿਹਾ ਹੈ। ਕਿਉਂਕਿ ਮੌਜੂਦਾ ਸਰਕਾਰ ਤੋਂ ਉਸਦਾ ਮੋਝ ਪੂਰੀ ਤਰ੍ਹਾਂ ਭੰਗ ਹੋ ਚੁੱਕਿਆ ਹੈ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹਰ ਵਰਗ ਨੂੰ ਭਰਮਾ ਕੇ ਅਤੇ ਝੂਠ ਬੋਲ ਬੋਲ ਕੇ ਸਰਕਾਰ ਤਾਂ ਬਣਾ ਲਈ ਪਰ ਹੁਣ ਆਪਣੇ ਵਾਅਦਿਆਂ ਤੋਂ ਮੁਨਕਰ ਹੋ ਚੁੱਕੀ ਹੈ ਅਤੇ ਪੰਜਾਬ ਦਾ ਹਰ ਪੱਖੋਂ ਬੇੜਾ ਗਰਕ ਕਰ ਦਿੱਤਾ ਹੈ।
ਉਹਨਾਂ ਕਿਹਾ ਕਿ ਸਵਾਲਾਂ ਤੋਂ ਬਚਣ ਲਈ ਮੁੱਖ ਮੰਤਰੀ ਪੰਜਾਬ ਵਿਧਾਨ ਸਭਾ ਵਿੱਚ ਵੀ ਅਨਾਪ ਸ਼ਨਾਪ ਗੱਲਾਂ ਕਰਦੇ ਹਨ ਅਤੇ ਵਿਰੋਧੀਆਂ ਨੂੰ ਤਾਲਿਆਂ ਵਿੱਚ ਡੱਕਣ ਦੀਆਂ ਗੱਲਾਂ ਕਰਨ ਦੇ ਨਾਲ ਨਾਲ ਤੂੰ ਤੜਾਕ ਤੱਕ ਆ ਜਾਂਦੇ ਹਨ।
ਉਹਨਾਂ ਕਿਹਾ ਕਿ ਮੁੱਖ ਮੰਤਰੀ ਨੂੰ ਅਜਿਹੀਆਂ ਗੱਲਾਂ ਸੋਭਦੀਆਂ ਨਹੀਂ ਅਤੇ ਨਾ ਹੀ ਇਹ ਮੁੱਖ ਮੰਤਰੀ ਦੇ ਸ਼ਖਸ਼ੀਅਤ ਨਾਲ ਮੇਲ ਖਾਂਦੀਆਂ ਹਨ। ਉਹਨਾਂ ਕਿਹਾ ਕਿ ਜਿਨਾਂ ਰੀਝਾਂ ਨਾਲ ਪੰਜਾਬ ਦੇ ਨੌਜਵਾਨਾਂ ਨੇ ਭਗਵੰਤ ਸਿੰਘ ਮਾਨ ਨੂੰ ਮੁੱਖ ਮੰਤਰੀ ਬਣਾਇਆ ਸੀ ਉਸੇ ਰੀਜ ਨਾਲ ਹੋ ਉਹਨੂੰ ਉਹ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦਾ ਬੋਰੀਆ ਬਿਸਤਰਾ ਗੋਲ ਕਰਕੇ ਪੰਜਾਬ ਤੋਂ ਬਾਹਰ ਭੇਜਣਗੇ।
ਇਸ ਮੌਕੇ ਐਸਓਆਈ ਦੇ ਨਵੇਂ ਬਣੇ ਪ੍ਰਧਾਨ ਰਣਬੀਰ ਸਿੰਘ ਰਾਣਾ ਢਿੱਲੋਂ ਨੇ ਕਿਹਾ ਕਿ ਪਾਰਟੀ ਦੀ ਮਜਬੂਤੀ ਲਈ ਵਿਦਿਆਰਥੀ ਜਥੇਬੰਦੀ ਰੀੜ ਦੀ ਹੱਡੀ ਹੁੰਦੀ ਹੈ ਅਤੇ ਉਹ ਇਸ ਨੂੰ ਮਜਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।
ਉਹਨਾਂ ਕਿਹਾ ਕਿ ਪੰਜਾਬ ਦੀ ਨੌਜਵਾਨੀ ਪੂਰੀ ਤਰਹਾਂ ਭਟਕ ਚੁੱਕੀ ਹੈ ਅਤੇ ਇਸ ਭਟਕੀ ਹੋਈ ਨੌਜਵਾਨੀ ਨੂੰ ਮੁੜ ਲੀਹਾਂ ਤੇ ਲਿਆਉਣ ਲਈ ਐਸਓਆਈ ਜਥੇਬੰਦੀ ਹਰ ਉਪਰਾਲੇ ਕਰੇਗੀ। ਉਹਨਾਂ ਕਿਹਾ ਕਿ ਛੇਤੀ ਹੀ ਜ਼ਿਲ੍ਹਾ ਪੱਧਰ ਤੇ ਕਮੇਟੀਆਂ ਬਣਾਈਆਂ ਜਾਣਗੀਆਂ ਅਤੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਸ਼੍ਰੋਮਣੀ ਅਕਾਲੀ ਦਲ ਨਾਲ ਜੋੜਿਆ ਜਾਵੇਗਾ।