Follow us

26/07/2026 4:42 am

Search
Close this search box.
Home » News In Punjabi » ਚੰਡੀਗੜ੍ਹ » ਸਪੀਕਰ ਸੰਧਵਾਂ ਨੇ ਗੋਲਡ ਮੈਡਲ ਜਿੱਤਣ ਤੇ ਮਨਦੀਪ ਕੌਰ ਨੂੰ ਦਿੱਤੀ ਵਧਾਈ

ਸਪੀਕਰ ਸੰਧਵਾਂ ਨੇ ਗੋਲਡ ਮੈਡਲ ਜਿੱਤਣ ਤੇ ਮਨਦੀਪ ਕੌਰ ਨੂੰ ਦਿੱਤੀ ਵਧਾਈ

ਚੰਡੀਗੜ੍ਹ :

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਛੱਤੀਸਗੜ੍ਹ ਵਿਖੇ ਆਯੋਜਿਤ ਹੋਏ ਗਤਕਾ ਮੁਕਾਬਲੇ ਵਿੱਚੋਂ ਗੋਲਡ ਮੈਡਲ ਪ੍ਰਾਪਤ ਕਰਨ ਵਾਲੀ ਵਿਦਿਆਰਥਣ ਮਨਦੀਪ ਕੌਰ ਨੂੰ ਵਧਾਈ ਦਿੱਤੀ ਹੈ।

ਸ. ਸੰਧਵਾਂ ਨੇ ਵਧਾਈ ਦਿੰਦਿਆਂ ਕਿਹਾ ਕਿ ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਕੋਟਕਪੂਰਾ ਦੀ ਗਿਆਰਵੀਂ ਜਮਾਤ ਦੀ ਵਿਦਿਆਰਥਣ ਮਨਦੀਪ ਕੌਰ ਨੇ ਛੱਤੀਸਗੜ੍ਹ ਵਿਖੇ ਗਤਕਾ ਮੁਕਾਬਲੇ ਵਿੱਚੋਂ ਗੋਲਡ ਮੈਡਲ ਪ੍ਰਾਪਤ ਕੀਤਾ ਹੈ, ਜੋ ਕਿ ਇਸ ਕੋਟਕਪੂਰਾ ਇਲਾਕੇ ਲਈ ਤੇ ਸੂਬੇ ਲਈ ਮਾਣ ਵਾਲੀ ਗੱਲ ਹੈ। 

ਸਪੀਕਰ ਨੇ ਇਸ ਹੋਣਹਾਰ ਬੱਚੀ ਦੀ ਸ਼ਾਨਦਾਰ ਪ੍ਰਾਪਤੀ ’ਤੇ ਮਾਪਿਆਂ, ਅਧਿਆਪਕਾਂ ਅਤੇ ਕੋਚ ਸਾਹਿਬਾਨ ਨੂੰ ਮੁਬਾਰਕਬਾਦ ਦਿੰਦਿਆਂ ਆਸ ਜਤਾਈ ਕਿ ਇਹ ਬੱਚੀ ਭਵਿੱਖ ਵਿੱਚ ਵੀ ਬੁਲੰਦੀਆਂ ਛੂਹੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਫਰੀਦਕੋਟ ਨਾਲ ਸਬੰਧਤ ਪ੍ਰਾਪਤੀਆਂ ਕਰਨ ਵਾਲੇ ਵੱਖ-ਵੱਖ ਖਿਡਾਰੀਆਂ ਨੂੰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ ਸੀ ਅਤੇ ਇਹ ਸਿਲਸਿਲਾ ਅੱਗੋਂ ਵੀ ਜਾਰੀ ਰਹੇਗਾ।

ਸ. ਸੰਧਵਾਂ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਇਸੇ ਲੜੀ ਵਿੱਚ ਖੇਡਾਂ ਵਤਨ ਪੰਜਾਬ ਦੀਆਂ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਚੰਗੇ ਖਿਡਾਰੀ ਪੈਦਾ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ ਅਤੇ ਖਿਡਾਰੀਆਂ ਨੂੰ ਨੀਤੀ ਤਹਿਤ ਸਰਕਾਰੀ ਨੌਕਰੀਆਂ ਵੀ ਪ੍ਰਦਾਨ ਕਰ ਰਹੀ ਹੈ।

dawn punjab
Author: dawn punjab

Leave a Comment

RELATED LATEST NEWS

Top Headlines

ਪ੍ਰਧਾਨ ਮੰਤਰੀ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ

Live Cricket

Rashifal