Follow us

29/12/2024 6:20 am

Search
Close this search box.
Home » News In Punjabi » ਚੰਡੀਗੜ੍ਹ » ਜਥੇਦਾਰ ਕਾਉਂਕੇ ਲਈ ਨਿਆਂ ਹਾਸਲ ਕਰਨ ਵਾਸਤੇ ਸੁਖਬੀਰ ਬਾਦਲ ਵੱਲੋਂ ਪੂਰੀ ਹਮਾਇਤ/ ਮਦਦ ਦਾ ਭਰੋਸਾ

ਜਥੇਦਾਰ ਕਾਉਂਕੇ ਲਈ ਨਿਆਂ ਹਾਸਲ ਕਰਨ ਵਾਸਤੇ ਸੁਖਬੀਰ ਬਾਦਲ ਵੱਲੋਂ ਪੂਰੀ ਹਮਾਇਤ/ ਮਦਦ ਦਾ ਭਰੋਸਾ


ਜਗਰਾਓਂ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਭਾਈ ਗੁਰਦੇਵ ਸਿੰਘ ਕਾਉਂਕੇ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਹਨਾਂ ਦੇ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੀ ਸਨ ਤੇ ਉਹਨਾਂ ਨੇ ਜਥੇਦਾਰ ਕਾਉਂਕੇ ਲਈ ਨਿਆਂ ਹਾਸਲ ਕਰਨ ਵਾਸਤੇ ਕਾਨੂੰਨੀ ਮਦਦ ਸਮੇਤ ਹਰ ਕਿਸਮ ਦੀ ਪੂਰੀ ਮਦਦ ਦਾ ਭਰੋਸਾ ਦੁਆਇਆ।
ਸ਼੍ਰੋਮਣੀ ਕਮੇਟੀ ਵੱਲੋਂ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੇਲੇ ਜਥੇਦਾਰ ਕਾਉਂਕੇ ਨੂੰ ਅਗਵਾ ਕਰਨ, ਤਸੀਹੇ ਦੇਣ ਤੇ ਫਿਰ ਕਤਲ ਕਰਨ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਬਣਾਈ ਕਮੇਟੀ ਵੀ ਇਸ ਮੌਕੇ ਸਰਦਾਰ ਬਾਦਲ ਦੇ ਨਾਲ ਮੌਜੂਦ ਸੀ। ਇਹਨਾਂ ਸਾਰਿਆਂ ਨੇ ਕਾਉਂਕੇ ਪਿੰਡ ਵਿਚ ਪਰਿਵਾਰ ਨਾਲ ਮੁਲਾਕਾਤ ਕੀਤੀ।


ਸਰਦਾਰ ਸੁਖਬੀਰ ਸਿੰਘ ਬਾਦਲ ਨੇ ਜਥੇਦਾਰ ਕਾਉਂਕੇ ਦੇ ਸਪੁੱਤਰ ਸਰਦਾਰ ਹਰੀ ਸਿੰਘ ਅਤੇ ਉਹਨਾਂ ਦੀ ਪਤਨੀ ਬੀਬੀ ਗੁਰਦੇਵ ਕੌਰ ਨਾਲ ਕਾਫੀ ਸਮਾਂ ਬਿਤਾਇਆ ਤੇ ਉਹਨਾਂ ਨੂੰ ਅਗਵਾ ਕਰਨ ਤੇ ਫਿਰ ਕਤਲ ਕਰਨ ਦੇ ਸਾਰੇ ਮਾਮਲੇ ’ਤੇ ਚਰਚਾ ਕੀਤੀ। ਪਰਿਵਾਰਾਂ ਮੈਂਬਰਾਂ ਨੇ ਦੱਸਿਆ ਕਿ ਬੇਅੰਤ ਸਿੰਘ ਨੇ ਆਪ ਇਸ ਘਟਨਾ ਦਾ ਖੰਡਨ ਕਰਦਿਆਂ ਜਾਂਚ ਨੂੰ ਗਲਤ ਪਾਸੇ ਤੋਰਿਆ ਤੇ ਇਸ ’ਤੇ ਪਰਦਾ ਪਾਇਆ।


ਸਰਦਾਰ ਬਾਦਲ ਨੇ ਪਰਿਵਾਰ ਨੂੰ ਭਰੋਸਾ ਦੁਆਇਆ ਕਿ ਅਕਾਲੀ ਦਲ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਉਹਨਾਂ ਨੂੰ ਹਰ ਸੰਭਵ ਮਦਦ ਦੇਣਗੇ। ਸਰਦਾਰ ਬਾਦਲ ਨੇ ਕਿਹਾ ਕਿ ਜਥੇਦਾਰ ਕਾਉਂਕੇ ਦੇ ਕਤਲ ਲਈ ਜ਼ਿੰਮੇਵਾਰ ਸਾਰੇ ਦੋਸ਼ੀਆਂ ਨੂੰ ਸਜ਼ਾ ਦੁਆਉਣ ਵਾਸਤੇ ਕਾਨੂੰਨੀ ਲੜਾਈ ਲੜਨ ਵਾਸਤੇ ਵਕੀਲਾਂ ਦੀ ਟੀਮ ਗਠਿਤ ਕੀਤੀ ਜਾਵੇਗੀ।


ਇਸ ਦੌਰਾਨ ਕਾਉਂਕੇ ਪਰਿਵਾਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦਾ ਸਨਮਾਨ ਕੀਤਾ ਤੇ ਉਹਨਾਂ ਵੱਲੋਂ ਮਦਦ ਦਾ ਭਰੋਸਾ ਦੁਆਉਣ ਲਈ ਧੰਨਵਾਦ ਕੀਤਾ। ਇਸ ਮੌਕੇ ਸੀਨੀਅਰ ਆਗੂ ਸਰਦਾਰ ਬਲਵਿੰਦਰ ਸਿੰਘ ਭੂੰਦੜ, ਡਾ. ਦਲਜੀਤ ਸਿੰਘ ਚੀਮਾ, ਸਰਦਾਰ ਮਹੇਸ਼ਇੰਦਰ ਸਿੰਘ ਗਰੇਵਾਲ, ਸਰਦਾਰ ਹੀਰਾ ਸਿੰਘ ਗਾਬੜੀਆ, ਸਰਦਾਰ ਸ਼ਰਨਜੀਤ ਸਿੰਘ ਢਿੱਲੋਂ, ਸਰਦਾਰ ਗੁਰਚਰਨ ਸਿੰਘ ਗਰੇਵਾਲ, ਸਰਦਾਰ ਵਿਰਸਾ ਸਿੰਘ ਵਲਟੋਹਾ, ਸਰਦਾਰ ਭਗਵੰਤ ਸਿੰਘ ਸਿਆਲਕਾ, ਸ੍ਰੀ ਐਸ ਆਰ ਕਲੇਰ ਤੇ ਸ੍ਰੀ ਸਨੀ ਗਿੱਲ ਵੀ ਅਕਾਲੀ ਦਲ ਦੇ ਪ੍ਰਧਾਨ ਦੇ ਨਾਲ ਸਨ।

dawn punjab
Author: dawn punjab

Leave a Comment

RELATED LATEST NEWS

Top Headlines

ਡਾਕਟਰ ਮਨਮੋਹਨ ਸਿੰਘ ਦੇ ਸਸਕਾਰ ਨੂੰ ਵਿਵਾਦਤ ਕਰਨ ਨਾਲ ਕੇਂਦਰ ਸਰਕਾਰ ਦਾ ਆਪਣਾ ਕੱਦ ਘਟਿਆ : ਕੁਲਜੀਤ ਸਿੰਘ ਬੇਦੀ

ਡਾਕਟਰ ਮਨਮੋਹਨ ਸਿੰਘ ਵੱਲੋਂ ਖਿੱਚੀ ਲਕੀਰ ਸਾਹਮਣੇ ਬੌਣੇ ਬਣੇ ਸੱਤਾ ਧਿਰ ਦੇ ਆਗੂ: ਡਿਪਟੀ ਮੇਅਰ ਡਾਕਟਰ ਮਨਮੋਹਨ ਸਿੰਘ ਦੇ ਨਾਂ

Live Cricket

Rashifal