Follow us

26/07/2026 11:32 pm

Search
Close this search box.
Home » News In Punjabi » ਚੰਡੀਗੜ੍ਹ » ਸੁਖਬੀਰ ਬਾਦਲ ਨੇ ਏਹ ਕਿ ਕਿਹ ਦਿੱਤਾ ਭਗਵੰਤ ਮਾਨ ਬਾਰੇ; ਪੜ੍ਹੋ

ਸੁਖਬੀਰ ਬਾਦਲ ਨੇ ਏਹ ਕਿ ਕਿਹ ਦਿੱਤਾ ਭਗਵੰਤ ਮਾਨ ਬਾਰੇ; ਪੜ੍ਹੋ

ਚੰਡੀਗੜ: ਸੁਖਬੀਰ ਬਾਦਲ ਨੇ ਕਿਹਾ ਕਿ ਆਦਮੀ ਪਾਰਟੀ ਦੀ ਸਰਕਾਰ ਆਏ ਦਿਨ ਪੰਜਾਬ ਨੂੰ ਕਰਜ਼ੇ ਹੇਠ ਡੋਬ ਰਹੀ ਹੈ। ਸਰਕਾਰ ਵੱਲੋਂ ਕੱਲ੍ਹ ਹੀ 941 ਕਰੋੜ ਰੁਪਏ ਦਾ ਨਵਾਂ ਕਰਜ਼ਾ ਲਿਆ ਗਿਆ ਹੈ ਇਸ ਹਿਸਾਬ ਨਾਲ ਆਮ ਆਦਮੀ ਪਾਰਟੀ ਵੱਲੋੰ ਨਵੰਬਰ ਦੇ ਮਹੀਨੇ ਵਿੱਚ ਹੀ ਲਿਆ ਗਿਆ ਕਰਜ਼ਾ 4,450 ਕਰੋੜ ਰੁਪਏ ਦਾ ਹੋ ਜਾਵੇਗਾ। ਇਨ੍ਹਾਂ ਨੇ ਆਪਣੇ 20 ਮਹੀਨਿਆਂ ਦੇ ਕਾਰਜਕਾਲ ਵਿੱਚ ਹੁਣ ਤੱਕ 60,000 ਕਰੋੜ ਰੁਪਏ ਦਾ ਕਰਜ਼ਾ ਲੈ ਲਿਆ ਹੈ।

ਉਹਨਾਂ ਕਿਹਾ ਮੌਜੂਦਾ ਸਰਕਾਰ ਨੇ ਸ. ਪ੍ਰਕਾਸ਼ ਸਿੰਘ ਜੀ ਬਾਦਲ ਦੀ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਸਾਰੀਆਂ ਲੋਕ ਪੱਖੀ ਸਕੀਮਾਂ ਬੰਦ ਕਰ ਦਿੱਤੀਆ ਹਨ। ਇਹ ਚਿੰਤਾਜਨਕ ਹੈ ਕਿ ਇਸ ਸਰਕਾਰ ਨੇ ਨਾ ਹੀ ਕੋਈ ਨਵਾਂ ਵਿਕਾਸ ਪ੍ਰੋਜੈਕਟ ਲਿਆਂਦਾ ਹੈ ਤਾਂ ਫਿਰ ਪੰਜਾਬ ਪੁੱਛ ਰਿਹਾ ਹੈ ਕਿ ਇਹ ਸਾਰਾ ਉਧਾਰ ਲਿਆ ਗਿਆ ਪੈਸਾ ਖ਼ਰਚ ਕਿੱਥੇ ਹੋ ਰਿਹਾ ਹੈ?

ਸੁਖਬੀਰ ਬਾਦਲ ਨੇ ਕਿਹਾ ਕਠਪੁਤਲੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਰਵਿੰਦ ਕੇਜਰੀਵਾਲ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਪੰਜਾਬ ਦੇ ਸਰਕਾਰੀ ਜਹਾਜ਼ਾਂ ਦੀ ਦੁਰਵਰਤੋਂ ਅਤੇ ਝੂਠੀਆਂ ਮਸ਼ਹੂਰੀਆਂ ਨੂੰ ਬੰਦ ਕਰਕੇ ਪੰਜਾਬ ਦੇ ਖਜ਼ਾਨੇ ਦੀ ਲੁੱਟ ਨੂੰ ਤੁਰੰਤ ਬੰਦ ਕਰਨਾ ਚਾਹੀਦਾ ਹੈ।

ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਆਪਣੀ ਸਰਕਾਰ ਬਣਨ ‘ਤੇ ‘ਆਪ’ ਵੱਲੋਂ ਖ਼ਰਚੇ ਇਸ ਸਾਰੇ ਪੈਸੇ ਦੀ ਵਸੂਲੀ ਕਰਨ ਅਤੇ ਇਸ ਨੂੰ ਸਰਕਾਰੀ ਖਜ਼ਾਨੇ ਵਿੱਚ ਜਮ੍ਹਾ ਕਰਨ ਲਈ ਅਸੀਂ ਵਚਨਬੱਧ ਹਾਂ।

dawn punjab
Author: dawn punjab

Leave a Comment

RELATED LATEST NEWS

Top Headlines

ਪ੍ਰਧਾਨ ਮੰਤਰੀ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ

Live Cricket

Rashifal