Follow us

14/06/2024 2:44 am

Search
Close this search box.
Home » News In Punjabi » ਚੰਡੀਗੜ੍ਹ » ਸੁਖਬੀਰ ਸਿੰਘ ਬਾਦਲ ਨੇ ਚੋਣ ਜਿੱਤਾਂ ਦਰਜ ਕਰਨ ’ਤੇ ਖੇਤਰੀ ਪਾਰਟੀਆਂ ਦੇ ਮੁਖੀਆਂ ਨੂੰ ਦਿੱਤੀ ਵਧਾਈ ਕਿਹਾ ਕਿ ਅਕਾਲੀ ਦਲ ਸੰਘੀ ਢਾਂਚੇ ਦਾ ਹਿਮਾਇਤੀ

ਸੁਖਬੀਰ ਸਿੰਘ ਬਾਦਲ ਨੇ ਚੋਣ ਜਿੱਤਾਂ ਦਰਜ ਕਰਨ ’ਤੇ ਖੇਤਰੀ ਪਾਰਟੀਆਂ ਦੇ ਮੁਖੀਆਂ ਨੂੰ ਦਿੱਤੀ ਵਧਾਈ ਕਿਹਾ ਕਿ ਅਕਾਲੀ ਦਲ ਸੰਘੀ ਢਾਂਚੇ ਦਾ ਹਿਮਾਇਤੀ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਚੰਦਰਬਾਬੂ ਨਾਇਡੂ, ਸ੍ਰੀ ਨਿਤਿਸ਼ ਕੁਮਾਰ, ਕੁਮਾਰੀ ਮਮਤਾ ਬੈਨਰਜੀ, ਸ੍ਰੀ ਊਧਵ ਠਾਕਰੇ, ਸਮਾਜਵਾਦੀ ਪਾਰਟੀ ਦੇ ਸ੍ਰੀ ਅਖਿਲੇਸ਼ ਯਾਦਵ ਅਤੇ ਹੋਰ ਖੇਤਰੀ ਪਾਰਟੀਆਂ ਦੇ ਮੁਖੀ ਜਿਹਨਾਂ ਨੂੰ ਹਾਲ ਹੀ ਵਿਚ ਹੋਈਆਂ ਲੋਕ ਸਭਾ ਚੋਣਾਂ ਵਿਚ ਵੱਡੀਆਂ ਜਿੱਤਾਂ ਮਿਲੀਆਂ ਹਨ, ਨੂੰ ਵਧਾਈ ਦਿੱਤੀ ਹੈ।

ਇਹਨਾਂ ਆਗੂਆਂ ਨੂੰ ਭੇਜੇ ਵਧਾਈ ਪੱਤਰਾਂ ਵਿਚ ਸਰਦਾਰ ਬਾਦਲ ਨੇ ਕਿਹਾ ਕਿ ਉਹਨਾਂ ਦੀ ਪਾਰਟੀ ਦੇਸ਼ ਵਿਚ ਸੰਘੀ ਢਾਂਚੇ ਨੂੰ ਮਜ਼ਬੂਤ ਕਰਨ ਖਾਸ ਤੌਰ ’ਤੇ ਰਾਜਾਂ ਲਈ ਵਧੇਰੇ ਵਿੱਤੀ ਖੁਦਮੁਖ਼ਤਿਆਰੀ ਪ੍ਰਤੀ ਕਿਸੇ ਵੀ ਪਹਿਲਕਦਮੀ ਦੀ ਡਟਵੀਂ ਹਮਾਇਤ ਕਰਦਾ ਆਇਆ ਹੈ ਤੇ ਕਰਦਾ ਰਹੇਗਾ।

ਉਹਨਾਂ ਕਿਹਾ ਕਿ ਇਕ ਖੇਤਰੀ ਤੇ ਪੰਥਕ ਪਾਰਟੀ ਵਜੋਂ ਸਾਨੂੰ ਖੁਸ਼ੀ ਹੈ ਕਿ ਲੋਕਾਂ ਨੇ ਦੇਸ਼ ਵਿਚ ਸੰਘੀ ਢਾਂਚੇ ਦੇ ਹੱਕ ਵਿਚ ਫਤਵਾ ਦਿੱਤਾ ਹੈ। ਉਹਨਾਂ ਕਿਹਾ ਕਿ ਅਸੀਂ ਪੰਜਾਬ ਵਿਚ ਇਸ ਸੋਚ ਨੂੰ ਮਜ਼ਬੂਤ ਕਰਨ ਵਾਸਤੇ ਕੰਮ ਕਰ ਰਹੇ ਹਾਂ।ਸਰਦਾਰ ਬਾਦਲ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਵੀ ਧੰਨਵਾਦ ਕੀਤਾ ਜਿਹਨਾਂ ਨੇ ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਅਕਾਲੀ ਦਲ ਦੇ ਸਰਪ੍ਰਸਤ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।

ਉਹਨਾਂ ਕਿਹਾ ਕਿ ਮੈਂ ਤੇ ਮੇਰੀ ਪਾਰਟੀ ਸਾਡੇ ਮਹਾਨ ਆਗੂ ਪ੍ਰਤੀ ਤੁਹਾਡੇ ਵੱਲੋਂ ਵਰਤੇ ਮਾਣ ਤੇ ਸਨਮਾਨਯੋਗ ਸ਼ਬਦਾਂ ਲਈ ਤੁਹਾਡੇ ਧੰਨਵਾਦੀ ਹਾਂ।

dawn punjab
Author: dawn punjab

Leave a Comment

RELATED LATEST NEWS