ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਪਾਰਟੀ ਉਮੀਦਵਾਰ ਦੀ ਜਿੱਤ ਲਈ ਨੌਜਵਾਨ ਕੋਈ ਕਸਰ ਨਹੀਂ ਛੱਡਣਗੇ : ਧਾਲੀਵਾਲ
ਚੰਡੀਗੜ੍ਹ:
ਯੂਥ ਅਕਾਲੀ ਦਲ ਜ਼ਿਲ੍ਹਾ ਸ਼ਹਿਰੀ ਮੋਹਾਲੀ ਦੇ ਨਵੇਂ ਬਣਾਏ ਗਏ ਪ੍ਰਧਾਨ ਤਰਨਪ੍ਰੀਤ ਸਿੰਘ ਧਾਲੀਵਾਲ ਨੂੰ ਅੱਜ ਮੋਹਾਲੀ ਵਿੱਚ ਨੌਜਵਾਨਾਂ ਵੱਲੋਂ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਬੋਲਦਿਆਂ ਤਰਨਪ੍ਰੀਤ ਸਿੰਘ ਧਾਲੀਵਾਲ ਨੇ ਪਾਰਟੀ ਹਾਈ ਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹਨਾਂ ਨੂੰ ਜੋ ਜਿੰਮੇਵਾਰੀ ਸੌਂਪੀ ਗਈ ਹੈ ਉਹ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਨੌਜਵਾਨਾਂ ਨੂੰ ਵੱਡੀ ਗਿਣਤੀ ਵਿੱਚ ਪਾਰਟੀ ਨਾਲ ਜੋੜਨਗੇ। ਉਹਨਾਂ ਕਿਹਾ ਕਿ ਨੌਜਵਾਨ ਕਿਸੇ ਵੀ ਪਾਰਟੀ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਅਤੇ ਜਿੰਨਾ ਤਾਕਤਵਰ ਨੌਜਵਾਨ ਹੋਏਗਾ ਉਨੀ ਹੀ ਪਾਰਟੀ ਵੀ ਤਾਕਤਵਰ ਹੁੰਦੀ ਜਾਵੇਗੀ। ਉਹਨਾਂ ਕਿਹਾ ਕਿ ਉਹ ਛੇਤੀ ਹੀ ਆਪਣੇ ਆਗੂਆਂ ਦੀ ਸਲਾਹ ਤੇ ਨਿਰਦੇਸ਼ ਮੁਤਾਬਿਕ ਮੋਹਾਲੀ ਵਿੱਚ ਜ਼ਿਲ੍ਹਾ ਸ਼ਹਿਰੀ ਇਕਾਈ ਬਣਾਉਣਗੇ ਅਤੇ ਕੰਮ ਕਰਨ ਵਾਲੇ ਮੇਹਨਤੀ ਨੌਜਵਾਨਾਂ ਨੂੰ ਹੋਰ ਵੇਲਾ ਬਣਾਉਣਗੇ ਅਤੇ ਕੰਮ ਕਰਨ ਵਾਲੇ ਮਿਹਨਤੀ ਨੌਜਵਾਨਾਂ ਨੂੰ ਪਾਰਟੀ ਵਿੱਚ ਯੋਗ ਅਹੁਦੇ ਦੇ ਕੇ ਬਣਦਾ ਮਾਨ ਸਨਮਾਨ ਕੀਤਾ ਜਾਵੇਗਾ।
ਉਹਨਾਂ ਕਿਹਾ ਕਿ ਖਾਸ ਤੌਰ ਤੇ ਸ਼੍ਰੋਮਣੀ ਅਕਾਲੀ ਦਲ ਨੇ ਮੋਹਾਲੀ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਆਪਣੀ ਸਰਕਾਰ ਹੁੰਦਿਆਂ ਕਦੇ ਵੀ ਫੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਅਤੇ ਇਲਾਕੇ ਦੇ ਲੋਕ ਇਸ ਤੋਂ ਭਲੀ ਭਾਂਤ ਜਾਣੂ ਹਨ। ਉਹਨਾਂ ਕਿਹਾ ਕਿ ਇਹੀ ਕਾਰਨ ਹੈ ਕਿ ਮੋਹਾਲੀ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਬਹੁਤ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਬੜੀ ਵੱਡੀ ਗਿਣਤੀ ਵਿੱਚ ਨੌਜਵਾਨ ਪਾਰਟੀ ਨਾਲ ਜੋੜ ਰਹੇ ਹਨ। ਉਹਨਾਂ ਕਿਹਾ ਕਿ ਆਉਂਦੀਆਂ ਲੋਕ ਸਭਾ ਚੋਣਾਂ ਵਿੱਚ ਸ੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਪਾਰਟੀ ਜਿਸ ਵੀ ਉਮੀਦਵਾਰ ਨੂੰ ਟਿਕਟ ਦੇਵੇਗੀ ਉਸ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਲਈ ਨੌਜਵਾਨ ਕੋਈ ਕਸਰ ਬਾਕੀ ਨਹੀਂ ਛੱਡਣਗੇ।
ਇਸ ਮੌਕੇ ਸਾਹਿਲ ਫੇਜ਼ 11, ਸਾਹਿਲ ਕੁਮਾਰ, ਰੁਦਰਾ ਰਾਣਾ, ਸਤਨਾਮ ਸਿੰਘ ਬਾਬਾ, ਪ੍ਰਵੀਨ ਚੌਧਰੀ, ਹੈਪੀ ਮਲਿਕ, ਅਮਨਿੰਦਰ ਚਾਹਲ, ਪਰਮਿੰਦਰ ਭਿੰਦਾ, ਅੰਕਿਤ ਕੁਮਾਰ, ਜਸ਼ਨ ਭੋਲ਼ਾ, ਕੁਲਵਿੰਦਰ ਸਿੰਘ ਸਮੇਤ ਵੱਡੀ ਗਿਣਤੀ ‘ਚ ਨੌਜਵਾਨ ਹਾਜ਼ਰ ਸਨ।
