Follow us

18/10/2024 4:55 pm

Search
Close this search box.
Home » News In Punjabi » ਚੰਡੀਗੜ੍ਹ » ਤਰਸੇਮ ਜੱਸੜ ਅਤੇ ਸ਼ੁਭਮਨ ਗਿੱਲ ਨੂੰ ਲੋਕ ਸਭਾ ਚੋਣਾਂ 2024 ਲਈ ਬਣਾਇਆ ‘ਸਟੇਟ ਆਈਕੋਨ’

ਤਰਸੇਮ ਜੱਸੜ ਅਤੇ ਸ਼ੁਭਮਨ ਗਿੱਲ ਨੂੰ ਲੋਕ ਸਭਾ ਚੋਣਾਂ 2024 ਲਈ ਬਣਾਇਆ ‘ਸਟੇਟ ਆਈਕੋਨ’

ਵੋਟਰ ਜਾਗਰੂਕਤਾ ਲਈ ਸ਼ੁਭਮਨ ਗਿੱਲ ਅਤੇ ਤਰਸੇਮ ਜੱਸੜ ਦੀਆਂ ਸੇਵਾਵਾਂ ਲਵੇਗਾ ਮੁੱਖ ਚੋਣ ਅਫਸਰ ਦਾ ਦਫਤਰ

ਪੰਜਾਬ ਦੇ ਮੁੱਖ ਚੋਣ ਅਫਸਰ ਦੇ ਦਫਤਰ ਵੱਲੋਂ ਭਾਰਤੀ ਕ੍ਰਿਕਟਰ ਸ਼ੁਭਮਨ ਗਿੱਲ ਨੂੰ ‘ਸਟੇਟ ਆਈਕੋਨ’ ਬਣਾਇਆ ਗਿਆ ਹੈ। ਇਸ ਬਾਬਤ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਪੰਜਾਬ ਵਾਸੀ ਸ਼ੁਭਮਨ ਗਿੱਲ ਕ੍ਰਿਕਟ ਪ੍ਰੇਮੀਆਂ ਖਾਸਕਰ ਨੌਜਵਾਨਾਂ ਵਿਚ ਕਾਫੀ ਮਕਬੂਲ ਹੈ ਅਤੇ ਆਗਾਮੀ ਲੋਕ ਸਭਾ ਚੋਣਾਂ 2024 ਦੌਰਾਨ 70 ਫੀਸਦੀ ਤੋਂ ਜ਼ਿਆਦਾ ਵੋਟਾਂ ਪਵਾਉਣ ਦਾ ਟੀਚਾ ਪ੍ਰਾਪਤ ਕਰਨ ਵਿਚ ਮਦਦਗਾਰ ਹੋਵੇਗਾ। 

ਉਨ੍ਹਾਂ ਕਿਹਾ ਕਿ ਸ਼ੁਭਮਨ ਗਿੱਲ ਰਾਹੀਂ ਵੋਟਰ ਜਾਗਰੂਕਤਾ ਲਈ ਵੱਖ-ਵੱਖ ਮੁਹਿੰਮਾਂ ਚਲਾਈਆਂ ਜਾਣਗੀਆਂ ਤਾਂ ਜੋ “ਇਸ ਵਾਰ 70 ਪਾਰ” ਦਾ ਟੀਚਾ ਪ੍ਰਾਪਤ ਕੀਤਾ ਜਾ ਸਕੇ। ਇਸ ਤੋਂ ਪਹਿਲਾਂ ਹਰਮਨਪਿਆਰੇ ਪੰਜਾਬੀ ਗਾਇਕ ਤਰਸੇਮ ਜੱਸੜ ਨੂੰ ਵੀ ‘ਸਟੇਟ ਆਈਕੋਨ’ ਨਿਯੁਕਤ ਕੀਤਾ ਜਾ ਚੁੱਕਾ ਹੈ। 

ਸਿਬਿਨ ਸੀ ਨੇ ਦੱਸਿਆ ਕਿ ਬੀਤੇ ਸ਼ੁੱਕਰਵਾਰ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਮੀਟਿੰਗ ਵਿਚ ਉਨ੍ਹਾਂ ਨੂੰ ਅਜਿਹੇ ਇਲਾਕਿਆਂ ਦੀ ਨਿਸ਼ਾਨਦੇਹੀ ਕਰਨ ਲਈ ਕਿਹਾ ਗਿਆ ਸੀ, ਜਿੱਥੇ ਪਿਛਲੀਆਂ ਚੋਣਾਂ ਦੌਰਾਨ ਵੋਟ ਪ੍ਰਤੀਸ਼ਤ ਘੱਟ ਰਹੀ ਸੀ। ਉਨ੍ਹਾਂ ਕਿਹਾ ਕਿ ਅਜਿਹੇ ਖੇਤਰਾਂ ਵਿਚ ਜਾਗਰੂਕ ਮੁਹਿੰਮਾਂ ਅਤੇ ਸ਼ੁਭਮਨ ਗਿੱਲ ਤੇ ਤਰਸੇਮ ਜੱਸੜ ਰਾਹੀਂ ਅਪੀਲ ਕਰਵਾ ਕੇ ਵੋਟਰਾਂ ਨੂੰ ਵੱਧ ਤੋਂ ਵੱਧ ਵੋਟਾਂ ਪਵਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ। 

ਮੁੱਖ ਚੋਣ ਅਧਿਕਾਰੀ ਨੇ ਉਮੀਦ ਜਤਾਈ ਕਿ ਪਹਿਲੀ ਵਾਰ ਵੋਟ ਪਾਉਣ ਵਾਲੇ ਮੁੰਡੇ-ਕੁੜੀਆਂ ਸ਼ੁਭਮਨ ਗਿੱਲ ਤੇ ਤਰਸੇਮ ਜੱਸੜ ਤੋਂ ਪ੍ਰਭਾਵਿਤ ਹੋ ਕੇ ਜਿੱਥੇ ਆਪਣੀ ਵੋਟ ਦੀ ਵਰਤੋਂ ਕਰਨਗੇ ਉੱਥੇ ਹੀ ਬਾਕੀ ਉਮਰ ਵਰਗ ਦੇ ਲੋਕਾਂ ਨੂੰ ਵੀ ਉਨ੍ਹਾਂ ਨੇ ਵੱਧ ਚੜ੍ਹ ਕੇ ਵੋਟ ਪਾਉਣ ਦੀ ਅਪੀਲ ਕੀਤੀ ਹੈ। 

dawn punjab
Author: dawn punjab

Leave a Comment

RELATED LATEST NEWS

Top Headlines

ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਬੁੱਤ ਮੋਹਾਲੀ ਬੱਸ ਅੱਡੇ ਉੱਤੇ ਦੁਬਾਰਾ ਲਗਾਇਆ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕੀਤਾ ਖੁਸ਼ੀ ਦਾ ਪ੍ਰਗਟਾਵਾ

ਡਿਪਟੀ ਮੇਅਰ ਨੇ ਬਾਬਾ ਬੰਦਾ ਸਿੰਘ ਬਹਾਦਰ ਬੱਸ ਅੱਡਾ ਵੀ ਛੇਤੀ ਹੀ ਆਰੰਭ ਹੋਣ ਦੀ ਆਸ ਪ੍ਰਗਟਾਈ ਬਾਬਾ ਬੰਦਾ ਸਿੰਘ

Live Cricket

Rashifal