Follow us

26/07/2026 4:42 am

Search
Close this search box.
Home » News In Punjabi » ਭਾਰਤ » CCTV ਲਗਾਉਣ ਅਤੇ ਕਮਾਂਡ ਕੰਟਰੋਲ ਸੈਂਟਰ ਸਥਾਪਿਤ ਕਰਨ ਦਾ ਕੰਮ ਪੂਰੇ ਜ਼ੋਰਾਂ ਤੇ, ਜਲਦ ਹੋਵੇਗਾ ਮੁਕੰਮਲ: MLA ਕੁਲਵੰਤ ਸਿੰਘ

CCTV ਲਗਾਉਣ ਅਤੇ ਕਮਾਂਡ ਕੰਟਰੋਲ ਸੈਂਟਰ ਸਥਾਪਿਤ ਕਰਨ ਦਾ ਕੰਮ ਪੂਰੇ ਜ਼ੋਰਾਂ ਤੇ, ਜਲਦ ਹੋਵੇਗਾ ਮੁਕੰਮਲ: MLA ਕੁਲਵੰਤ ਸਿੰਘ

ਸਾਹਿਬਜ਼ਾਦਾ ਅਜੀਤ ਸਿੰਘ ਨਗਰ :

ਕੁਲਵੰਤ ਸਿੰਘ ਵਿਧਾਇਕ ਐਸ.ਏ.ਐਸ. ਨਗਰ ਮੋਹਾਲੀ ਵੱਲੋਂ ਪੰਜਾਬ ਵਿਧਾਨ ਸਭਾ ਦੇ ਮੌਜੂਦਾ ਬਜਟ ਸੈਸ਼ਨ ਦੌਰਾਨ ਐਸ.ਏ.ਐਸ. ਨਗਰ ਮੋਹਾਲੀ ਸ਼ਹਿਰ ਵਿਖੇ ਲੋਕਾਂ ਦੀ ਸੁਰੱਖਿਆ ਅਤੇ ਸੜ੍ਹਕਾਂ ਤੇ ਟ੍ਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸ਼ਹਿਰ ਦੀਆਂ ਸੜ੍ਹਕਾਂ ਦੇ ਇੰਟਰ ਸੈਕਸ਼ਨਾਂ ਅਤੇ ਹੋਰ ਲੋੜੀਂਦੀਆਂ ਥਾਂਵਾਂ ’ਤੇ ਚੰਡੀਗੜ੍ਹ ਦੀ ਤਰਜ਼ ’ਤੇ ਹਾਈਟੈੱਕ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਲਾਏ ਗਏ ਸੁਆਲ ਦੇ ਜੁਆਬ ’ਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸ਼ਹਿਰ ’ਚ ਵੱਖ-ਵੱਖ ਥਾਂਵਾਂ ’ਤੇ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਅਤੇ ਕਮਾਂਡ ਕੰਟਰੋਲ ਸੈਂਟਰ ਸਥਾਪਿਤ ਕਰਨ ਦਾ ਕੰਮ ਸਤੰਬਰ 2024 ਤੱਕ ਪੂਰਾ ਕਰ ਲੈਣ ਦਾ ਭਰੋਸਾ ਦਿੱਤਾ ਗਿਆ। ਜਿਸ ’ਤੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਉੁਨ੍ਹਾਂ ਦਾ ਧੰਨਵਾਦ ਕੀਤਾ ਗਿਆ।

ਇਹ ਜਾਣਕਾਰੀ ਦਿੰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਸੀ.ਸੀ.ਟੀ.ਵੀ. ਕੈਮਰੇ ਲੱਗਣ ਨਾਲ ਸ਼ਹਿਰ ਵਿੱਚ ਚੋਰੀ ਅਤੇ ਲੁੱਟ ਖੋਹ ਆਦਿ ਦੀਆਂ ਵਾਰਦਾਤਾਂ ਨੂੰ ਠੱਲ੍ਹ ਪਵੇਗੀ, ਔਰਤਾਂ, ਬੱਚਿਆਂ ਅਤੇ ਹਰ ਸ਼ਾਂਤੀ ਪਸੰਦ ਵਿਅਕਤੀ ਦੀ ਸੁਰੱਖਿਆ ਵਿੱਚ ਵਾਧਾ ਹੋਵੇਗਾ.

ਉਹਨਾਂ ਕਿਹਾ ਕਿ ਪੁਲਿਸ ਫੋਰਸ ਤੇ ਕੰਮ ਦਾ ਬੋਝ ਘਟੇਗਾ, ਸੜ੍ਹਕੀ ਹਾਦਸਿਆਂ ਵਿੱਚ ਕਮੀ ਆਵੇਗੀ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ’ਤੇ ਕਾਬੂ ਪਾਇਆ ਜਾ ਸਕੇਗਾ ਕਿਉਂਕਿ ਸੀ.ਸੀ.ਟੀ.ਵੀ. ਕੈਮਰਿਆਂ ਰਾਹੀਂ ਆਟੋਮੈਟਿਕ ਚਲਾਨ ਹੋ ਜਾਵੇਗਾ, ਜਿਸ ਨਾਲ ਸੜ੍ਹਕੀ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਦੇ ਮਾਮਲਿਆਂ ’ਚ ਵੀ ਕਮੀ ਆਏਗੀ।

dawn punjab
Author: dawn punjab

Leave a Comment

RELATED LATEST NEWS

Top Headlines

ਪ੍ਰਧਾਨ ਮੰਤਰੀ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ

Live Cricket

Rashifal