ਮੋਹਾਲੀ: ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਅਕਾਲ ਆਸ਼ਰਮ, ਸੋਹਾਣਾ ਵਿਖੇ ਸੰਤ ਬਾਬਾ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲੇ ਅਤੇ ਪੰਥ ਰਤਨ ਭਾਈ ਸਾਹਿਬ ਭਾਈ ਜਸਬੀਰ ਸਿੰਘ ਖ਼ਾਲਸਾ ਖੰਨੇ ਵਾਲਿਆਂ ਦੀ ਮਿੱਠੀ ਯਾਦ ਵਿਚ ਸਾਲਾਨਾ ਗੁਰਮਤਿ ਸਮਾਗਮ ਅੱਠ ਮਾਰਚ ਦੁਪਹਿਰ ਤੋਂ ਦਸ ਮਾਰਚ ਰਾਤ ਤੱਕ ਕਰਵਾਇਆਂ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਈ ਸਾਹਿਬ ਭਾਈ ਦਵਿੰਦਰ ਸਿੰਘ ਖੰਨੇ ਵਾਲਿਆਂ ਨੇ ਦੱਸਿਆਂ ਕਿ ਰੋਜ਼ਾਨਾ ਦੇ ਪ੍ਰੋਗਰਾਮ ਵਿਚ ਸ਼੍ਰੀ ਗੁਰੁ ਗ੍ਰੰਥ ਸਾਹਿਬ ਦੇ ਪ੍ਰਕਾਸ਼ ਅਤੇ ਨਿੱਤਨੇਮ ਜੀ ਦੇ ਪਾਠ, ਗੁਰਸ਼ਬਦ ਵਿਚਾਰ, ਪਾਠ ਸੋਦਰ ਰਹਿਰਾਸ ਸਾਹਿਬ ਅਤੇ ਸਿਮਰਨ ਸਾਧਨਾ ਹੋਣਗੇ।
ਟਰੱਸਟ ਦੇ ਸੈਕਟਰੀ ਗੁਰਮੀਤ ਸਿੰਘ ਨੇ ਜਾਣਕਾਰੀ ਸਾਂਝੀ ਕੀਤੀ ਕਿ ਅੱਠ ਮਾਰਚ ਨੂੰ ਗੁਰਸਿੱਖ ਬਾਲ ਦਰਬਾਰ, ਗੁਰਦੁਆਰਾ ਸਾਹਿਬ ਦੇ ਹਾਲ ਵਿਚ ਗੁਰਸਿਖ ਇਸਤਰੀ ਸਤਿਸੰਗ ਸੰਮੇਲਨ ਹੋਵੇਗਾ।
ਕਥਾ ਕੀਰਤਨ ਸਮਾਗਮ ਦੌਰਾਨ ਬਾਈ ਸਾਹਿਬ ਭਾਈ ਦਵਿੰਦਰ ਸਿੰਘ ਖ਼ਾਲਸਾ ਖੰਨਾ ਵਾਲੇ, ਭੈਣ ਰਵਿੰਦਰ ਕੌਰ ਅਤੇ ਜਥਾ, ਭਾਈ ਗੁਰਸ਼ਰਨ ਸਿੰਘ ਜੀ ਲੁਧਿਆਣਾ ਵਾਲੇ, ਭਾਈ ਮਨਪ੍ਰੀਤ ਸਿੰਘ ਕਾਨਪੁਰ ਵੱਲੋਂ ਰਸਮਈ ਕੀਰਤਨ ਕੀਤਾ ਜਾਵੇਗਾ।
ਓਹਨਾਂ ਦੱਸਿਆ ਕਿ ਨੌਂ ਮਾਰਚ ਨੂੰ ਆਸਾ ਕੀ ਵਾਰ, ਭੈਣ ਰਵਿੰਦਰ ਕੌਰ ਅਤੇ ਜਥਾ, ਸਿੰਘ ਸਾਹਿਬ ਗਿ. ਅਮਰਜੀਤ ਸਿੰਘ, ਹੈੱਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ, ਭਾਈ ਸਤਿੰਦਰਬੀਰ ਸਿੰਘ ਹਜ਼ੂਰੀ ਰਾਹੀ ਸ੍ਰੀ ਦਰਬਾਰ ਸਾਹਿਬ, ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ, ਬਾਬਾ ਬਲਜਿੰਦਰ ਸਿੰਘ ਡੇਰਾ ਗੁ. ਜੋਤੀ ਸਰੂਪ, ਭਾਈ ਸਰਬਜੀਤ ਸਿੰਘ ਕਥਾਵਾਚਕ ਲੁਧਿਆਣੇ ਵਾਲੇ, ਡਾ. ਮਨਪ੍ਰੀਤ ਸਿੰਘ ਕਥਾਵਾਚਕ ਦਿੱਲੀ ਵਾਲੇ, ਸਿੰਘ ਸਾਹਿਬ ਗਿ. ਮਲਕੀਤ ਸਿੰਘ ਗ੍ਰੰਥੀ ਸ੍ਰੀ ਅਕਾਲ ਤਖਤ ਸਾਹਿਬ, ਭਾਈ ਸ਼ੁਭਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਪਰਮਿੰਦਰ ਸਿੰਘ ਆਸਟ੍ਰੇਲੀਆ ਵਾਲੇ, ਭਾਈ ਅਤਰ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਜੋਤੀ ਸਰੂਪ, ਬਾਈ ਜਗਜੀਤ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਨਾਡਾ ਸਾਹਿਬ, ਭਾਈ ਭੁਪਿੰਦਰ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਅੰਬ ਸਾਹਿਬ, ਭਾਈ ਜਸਪਾਲ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਅੰਬ ਸਾਹਿਬ, ਭਾਈ ਮਹਿੰਦਰਪਾਲ ਸਿੰਘ ਚੰਡੀਗੜ੍ਹ ਵਾਲੇ, ਬੀਬੀ ਬਲਜਿੰਦਰ ਕੌਰ ਖਡੂਰ ਸਾਹਿਬ ਵਾਲੇ, ਬੀਬੀ ਜਸਪ੍ਰੀਤ ਕੌਰ ਲਖਨਊ ਵਾਲਿਆਂ ਵੱਲੋਂ ਕੀਰਤਨ ਕੀਤਾ ਜਾਵੇਗਾ।
ਭਾਈ ਦਵਿੰਦਰ ਸਿੰਘ ਖੰਨੇ ਵਾਲਿਆਂ ਨੇ ਦੱਸਿਆਂ ਕਿ ਦਸ ਮਾਰਚ ਨੂੰ ਗੁਰਦੁਆਰਾ ਸਾਹਿਬ ਵਿਖੇ ਸਿਮਰਨ ਕੇਂਦਰ ਦੀ ਨਵੀ ਬਣੀ ਬਿਲਡਿੰਗ ਦਾ ਉਦਘਾਟਨ ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ, ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਅਤੇ ਹੋਰ ਪੰਥ ਪ੍ਰਮੁੱਖ ਸ਼ਖ਼ਸੀਅਤਾਂ ਕਰਨਗੀਆਂ। ਇਸ ਦਿਨ ਆਸਾ ਦੀ ਵਾਰ, ਭਾਈ ਮਨਜਿੰਦਰ ਸਿੰਘ ਰਬਾਬੀ ਹਜ਼ੂਰੀ ਰਾਗੀ ਗੁਰਦੁਆਰਾ ਨਾਡਾ ਸਾਹਿਬ, ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਗ੍ਰੰਥੀ ਸ੍ਰੀ ਦਰਬਾਰ ਸਾਹਿਬ, ਸਿੰਘ ਸਾਹਿਬ ਗਿਆਨ ਸੁਲਤਾਨ ਸਿੰਘ ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ, ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਬੰਗਲਾ ਸਾਹਿਬ, ਬੀਬੀ ਵਿਪਨਪ੍ਰੀਤ ਕੌਰ ਲੁਧਿਆਣਾ ਵਾਲੇ, ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਪਰਵਾਨਾ, ਗਿਆਨ ਪਿੰਦਰਪਾਲ ਸਿੰਘ ਜੀ, ਭਾਈ ਦਵਿੰਦਰ ਸਿੰਘ ਸੋਢੀ, ਬੀਬੀ ਮੰਦੀਪ ਕੌਰ ਖ਼ਾਲਸਾ ਲੁਧਿਆਣਾ ਵਾਲੇ, ਭਾਈ ਪ੍ਰਦੀਪ ਸਿੰਘ ਸੋਹਾਣਾ ਵਾਲੇ, ਭਾਈ ਇੰਦਰਪ੍ਰੀਤ ਸਿੰਘ ਸੋਹਾਣਾ ਵਾਲੇ, ਭਾਈ ਸੁਰਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਅਮਨਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਕਰਨੈਲ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਮਨਪ੍ਰੀਤ ਸਿੰਘ ਕਾਨਪੁਰ, ਭਾਈ ਪਰਮਿੰਦਰ ਸਿੰਘ ਆਸਟ੍ਰੇਲੀਆ ਵਾਲੇ, ਭਾਈ ਹਰਜੋਤ ਸਿੰਘ ਜੀ ਜ਼ਖਮੀ ਵੱਲੋਂ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।
ਭਾਈ ਦਵਿੰਦਰ ਸਿੰਘ ਖੰਨੇ ਵਾਲਿਆਂ ਨੇ ਦੱਸਿਆਂ ਕਿ ਸਮਾਗਮ ਦੇ ਦੌਰਾਨ ਨੌਂ ਮਾਰਚ ਨੂੰ ਮਹਾਨ ਅੰਤਿਮ ਸੰਚਾਰ ਹੋਵੇਗਾ। ਜਦ ਕਿ ਮਾਨਵਤਾ ਦੀ ਸੇਵਾ ਵਿਚ ਵਿਸ਼ਾਲ ਖ਼ੂਨਦਾਨ ਕੈਂਪ ਦਾ ਆਯੋਜਨ ਦਸ ਮਾਰਚ ਕੀਤਾ ਜਾਵੇਗਾ।
