ਸਾਹਿਬਜ਼ਾਦਾ ਅਜੀਤ ਸਿੰਘ ਨਗਰ :
ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਲਕੇ 3 ਜਨਵਰੀ ਤੋਂ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9.30 ਤੋਂ ਸ਼ਾਮੀ 4.30 ਵਜੇ ਤੱਕ ਹੋਵੇਗਾ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਦਾ ਸਮਾਂ ਜ਼ਿਲ੍ਹੇ ਵਿਚ ਪੈ ਰਹੀ ਸੰਘਣੀ ਧੁੰਦ ਅਤੇ ਆਮ ਲੋਕਾਂ ਦੀ ਸਹੂਲਤ ਨੂੰ ਧਿਆਨ ਵਿਚ ਰੱਖਦੇ ਹੋਏ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਸਾਰੇ ਸੇਵਾ ਕੇਂਦਰਾਂ ਦਾ ਸਮਾਂ 3 ਜਨਵਰੀ ਤੋਂ 15 ਜਨਵਰੀ ਤੱਕ ਸਵੇਰੇ 9.30 ਤੋਂ ਸ਼ਾਮੀ 4.30 ਵਜੇ ਤੱਕ ਕਰ ਦਿੱਤਾ ਗਿਆ ਹੈ।