Follow us

27/12/2024 1:38 pm

Search
Close this search box.
Home » News In Punjabi » ਚੰਡੀਗੜ੍ਹ » ਤਿਵਾੜੀ ਨੇ ਵਧਦੀਆਂ ਕੀਮਤਾਂ ‘ਤੇ BJP ਨੂੰ ਘੇਰਿਆ; UPA ਨਾਲ ਕੀਤੀ ਤੁਲਨਾ ਪੁੱਛਿਆ: ‘ਵਿਕਾਸ’, ‘ਅੱਛੇ ਦਿਨ’ ਕਿੱਥੇ ਹਨ?

ਤਿਵਾੜੀ ਨੇ ਵਧਦੀਆਂ ਕੀਮਤਾਂ ‘ਤੇ BJP ਨੂੰ ਘੇਰਿਆ; UPA ਨਾਲ ਕੀਤੀ ਤੁਲਨਾ ਪੁੱਛਿਆ: ‘ਵਿਕਾਸ’, ‘ਅੱਛੇ ਦਿਨ’ ਕਿੱਥੇ ਹਨ?

ਕਿਹਾ: ਇੰਡੀਆ ਦੀ ਸਰਕਾਰ ਵਿੱਚ ਨੌਕਰੀ ਦੀ ਪਹਿਲੀ ਗਰੰਟੀ ਹੋਵੇਗੀ

ਚੰਡੀਗੜ੍ਹ, 22 ਅਪਰੈਲ : ਕਾਂਗਰਸ ਦੇ ਸੀਨੀਅਰ ਆਗੂ ਅਤੇ ਚੰਡੀਗੜ੍ਹ ਤੋਂ ਇੰਡੀਆ ਗੱਠਜੋੜ ਦੇ ਉਮੀਦਵਾਰ ਮਨੀਸ਼ ਤਿਵਾੜੀ ਨੇ ਦੇਸ਼ ਭਰ ਵਿੱਚ ਲਗਾਤਾਰ ਵੱਧ ਰਹੀਆਂ ਕੀਮਤਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੂੰ ਘੇਰਿਆ ਹੈ, ਜਿਸ ਕਾਰਨ ਮੱਧ ਵਰਗ ਦੇ ਲੋਕਾਂ ਦਾ ਜਿਊਣਾ ਮੁਸ਼ਕਲ ਹੋ ਗਿਆ ਹੈ। ਜਿਸ ‘ਤੇ ਉਨ੍ਹਾਂ ਸਵਾਲ ਕੀਤਾ ਕਿ ਲੋਕਾਂ ਨਾਲ ਕੀਤੇ ‘ਅੱਛੇ ਦਿਨ’ ਅਤੇ ‘ਵਿਕਾਸ’ ਦੇ ਵਾਅਦੇ ਕਿੱਥੇ ਹਨ?

ਇਸ ਮੌਕੇ ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਇੰਡੀਆ ਗਠਜੋੜ ਦੀ ਸਰਕਾਰ ਬਣਨ ਤੇ ਸਿੱਖਿਅਤ ਨੌਜਵਾਨਾਂ ਨੂੰ ‘ਪਹਿਲੀ ਨੌਕਰੀ ਪੱਕੀ’ ਸਕੀਮ ਤਹਿਤ ਇੱਕ ਸਾਲ ਦੀ ਗਰੰਟੀਸ਼ੁਦਾ ਅਪ੍ਰੈਂਟਿਸਸ਼ਿਪ ਦਿੱਤੀ ਜਾਵੇਗੀ।
ਇੱਥੇ ਵਾਰਡ ਨੰਬਰ 13 ਵਿਖੇ ਸਨੇਹਾਂਚਲ ਚੈਰੀਟੇਬਲ ਸੁਸਾਇਟੀ ਸਣੇ ਕੇਂਦਰ ਸ਼ਾਸਤ ਪ੍ਰਦੇਸ਼ ਦੇ ਵੱਖ-ਵੱਖ ਖੇਤਰਾਂ ਵਿੱਚ ਕਈ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ, ਤਿਵਾੜੀ ਨੇ ਕੀਮਤਾਂ ਵਿੱਚ ਲਗਾਤਾਰ ਵਾਧੇ ਲਈ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਨੂੰ ਸਿੱਧੇ ਤੌਰ ‘ਤੇ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਦੀ ਭਾਜਪਾ ਸਰਕਾਰ ਨੇ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਆਈ ਭਾਰੀ ਗਿਰਾਵਟ ਦੇ ਮੱਦੇਨਜ਼ਰ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਵਿੱਚ ਕਟੌਤੀ ਕੀਤੀ ਹੁੰਦੀ, ਤਾਂ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਆਪਣੇ-ਆਪ ਘਟ ਜਾਣੀਆਂ ਸਨ, ਕਿਉਂਕਿ ਡੀਜ਼ਲ ਦੀ ਕੀਮਤ ਵਧਣ ਨਾਲ ਆਵਾਜਾਈ ਦੀ ਲਾਗਤ ਵਧ ਜਾਂਦੀ ਹੈ ਅਤੇ ਇਸ ਦਾ ਸਿੱਧਾ ਅਸਰ ਜ਼ਰੂਰੀ ਵਸਤਾਂ ਦੀਆਂ ਕੀਮਤਾਂ ‘ਤੇ ਪੈਂਦਾ ਹੈ।

ਸਾਬਕਾ ਕੇਂਦਰੀ ਮੰਤਰੀ ਨੇ ਖੁਲਾਸਾ ਕੀਤਾ ਕਿ ਯੂ.ਪੀ.ਏ ਦੇ ਪਿਛਲੇ ਕਾਰਜਕਾਲ ਦੌਰਾਨ ਪੈਟਰੋਲ 66 ਰੁਪਏ ਅਤੇ ਡੀਜ਼ਲ 52 ਰੁਪਏ ਪ੍ਰਤੀ ਲੀਟਰ ‘ਤੇ ਸੀ, ਜਦੋਂ ਕਿ ਅੰਤਰਰਾਸ਼ਟਰੀ ਬਾਜ਼ਾਰ ‘ਚ ਕੱਚੇ ਤੇਲ ਦੀ ਕੀਮਤ 105 ਡਾਲਰ ਪ੍ਰਤੀ ਬੈਰਲ ਪਹੁੰਚ ਗਈ ਸੀ। ਉਨ੍ਹਾਂ ਕਿਹਾ ਕਿ ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀ ਕੀਮਤ 88 ਡਾਲਰ ਪ੍ਰਤੀ ਬੈਰਲ ‘ਤੇ ਆ ਗਈ ਹੈ, ਪਰ ਭਾਰਤ ‘ਚ ਪੈਟਰੋਲ 100 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88 ਰੁਪਏ ਪ੍ਰਤੀ ਲੀਟਰ ‘ਤੇ ਵਿਕ ਰਿਹਾ ਹੈ। ਉਨ੍ਹਾਂ ਭਾਜਪਾ ਨੂੰ ਸਵਾਲ ਕੀਤਾ ਕਿ ਕੀ ਹੁਣ ਭਾਰਤ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨਹੀਂ ਘਟਾਈਆਂ ਜਾਣੀਆਂ ਚਾਹੀਦੀਆਂ ਹਨ?

ਤਿਵਾੜੀ ਨੇ ਕਿਹਾ ਕਿ ਇਹ ਕੇਂਦਰ ਦੀ ਭਾਜਪਾ ਸਰਕਾਰ ਦੀ ਆਮ ਆਦਮੀ ਪ੍ਰਤੀ ਉਦਾਸੀਨਤਾ ਨੂੰ ਦਰਸਾਉਂਦਾ ਹੈ। ਜੇਕਰ ਕੱਚੇ ਤੇਲ ਦੀਆਂ ਕੀਮਤਾਂ ‘ਚ ਕਮੀ ਦਾ ਫਾਇਦਾ ਭਾਰਤ ਦੇ ਲੋਕਾਂ ਤੱਕ ਪਹੁੰਚਾਇਆ ਜਾਂਦਾ, ਤਾਂ ਹੋਰ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵੀ ਘੱਟ ਹੋਣੀਆਂ ਸਨ।
ਐਮ.ਪੀ ਤਿਵਾੜੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਭਾਰਤ ਵਿੱਚ ਮਹਿੰਗਾਈ ਨੇ ਪਿਛਲੇ ਸਾਰੇ ਰਿਕਾਰਡ ਤੋੜ ਦਿੱਤੇ ਹਨ ਅਤੇ ਬੇਰੁਜ਼ਗਾਰੀ ਵਰਤਮਾਨ ਵਿੱਚ 45 ਸਾਲਾਂ ਵਿੱਚ ਸਭ ਤੋਂ ਉੱਚੇ ਪੱਧਰ ‘ਤੇ ਹੈ।

ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਇੰਡੀਆ ਗੱਠਜੋੜ ਦੀ ਸਰਕਾਰ ਦੋਵਾਂ ਮੁੱਦਿਆਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰੇਗੀ। ਇਸ ਲੜੀ ਹੇਠ, ਰੁਜ਼ਗਾਰ ਲਈ ਗ੍ਰੈਜੂਏਟਾਂ ਅਤੇ ਡਿਪਲੋਮਾ ਧਾਰਕਾਂ ਲਈ “ਪਹਿਲੀ ਨੌਕਰੀ” ਦੀ ਗਰੰਟੀ ਹੋਵੇਗੀ ਤੇ ਉਨ੍ਹਾਂ ਨੂੰ 1 ਲੱਖ ਰੁਪਏ ਦੇ ਭੱਤੇ ਦੇ ਨਾਲ ਇੱਕ ਸਾਲ ਦੀ ਅਪ੍ਰੈਂਟਿਸਸ਼ਿਪ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਰਾਇਟ ਟੁ’ਅਪ੍ਰੈਂਟਿਸਸ਼ਿਪ’ ਨਾਂ ਦਾ ਕਾਨੂੰਨ ਲਿਆਏਗੀ, ਜਿਸ ਨਾਲ ਨਵੇਂ ਗ੍ਰੈਜੂਏਟਾਂ ਅਤੇ ਡਿਪਲੋਮਾ ਧਾਰਕਾਂ ਨੂੰ 8500 ਰੁਪਏ ਦੇ ਮਾਸਿਕ ਭੱਤੇ ਦੇ ਨਾਲ ਇੱਕ ਸਾਲ ਦੀ “ਗਾਰੰਟੀਸ਼ੁਦਾ ਅਪ੍ਰੈਂਟਿਸਸ਼ਿਪ” ਦਾ ਅਧਿਕਾਰ ਮਿਲੇਗਾ।

ਤਿਵਾੜੀ ਨੇ ਕਿਹਾ ਕਿ ਕਾਂਗਰਸ ਕੋਲ ਹੋਰ ਵੀ ਕਈ ਭਲਾਈ ਸਕੀਮਾਂ ਹਨ, ਜਿਨ੍ਹਾਂ ਦਾ ਆਮ ਲੋਕਾਂ ਨੂੰ ਫਾਇਦਾ ਹੋਵੇਗਾ ਅਤੇ ਉਨ੍ਹਾਂ ਦੇ ਜੀਵਨ ਵਿੱਚ ਸਿੱਧਾ ਬਦਲਾਅ ਆਵੇਗਾ।

ਇਸ ਦੌਰਾਨ ਚੰਡੀਗੜ੍ਹ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਐਚ ਐਸ ਲੱਕੀ ਨੇ ਵੀ ਭਾਜਪਾ ਨੂੰ ਨਿਸ਼ਾਨੇ ਤੇ ਲਿਆ ਉਹਨਾਂ ਨੇ ਕਿਹਾ ਕਿ ਲੋਕਾਂ ਨਾਲ ਕੀਤਾ ਗਿਆ ਕੋਈ ਵੀ ਵਾਅਦਾ ਪੂਰਾ ਨਹੀਂ ਹੋਇਆ ਹੈ ਅਤੇ ਲੋਕ ਹੁਣ ਖੁਦ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ। ਉਹਨਾਂ ਨੇ ਕਿਹਾ ਕਿ ਇੰਡੀਆ ਗਠਜੋੜ ਦੀ ਸਰਕਾਰ ਆਉਣ ਤੇ ਲੋਕ ਹਿੱਤ ਵਿੱਚ ਕਈ ਕਦਮ ਚੁੱਕ ਕੇ ਜਾਣਗੇ।

ਜਿੱਥੇ ਹੋਰਨਾਂ ਤੋਂ ਇਲਾਵਾ, ਨੰਦਿਤਾ ਹੁੱਡਾ, ਕਸਤੂਰੀ ਲਾਲ ਮਿੰਟੂ, ਪਰਵਿੰਦਰ ਕੌਰ, ਮੀਨਾਕਸ਼ੀ ਚੌਧਰੀ, ਅਨੀਤਾ ਸ਼ਰਮਾ, ਮਨੋਜ ਲੁਬਾਨਾ, ਰਾਜਦੀਪ ਸਿੱਧੂ, ਰਜੇਸ਼ ਨੰਦਲ, ਪਰਵਿੰਦਰ ਕੌਰ ਛੀਨਾ, ਮੋਨਿਕਾ, ਅਲਕਾ ਜਾਖੜ, ਸੰਗੀਤਾ ਵੀ ਮੋਜੂਦ ਰਹੇ।

dawn punjab
Author: dawn punjab

Leave a Comment

RELATED LATEST NEWS