Follow us

23/11/2024 10:57 pm

Search
Close this search box.
Home » News In Punjabi » ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ  01-03-24 ਅੰਗ: 676

ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ  01-03-24 ਅੰਗ: 676

ਧਨਾਸਰੀ ਮਹਲਾ ੫:

ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥ ਖਾਟਣ ਕਉ ਹਰਿ ਹਰਿ ਰੋਜਗਾਰੁ ॥ ਸੰਚਣ ਕਉ ਹਰਿ ਏਕੋ ਨਾਮੁ ॥ ਹਲਤਿ ਪਲਤਿ ਤਾ ਕੈ ਆਵੈ ਕਾਮ ॥੧॥ ਨਾਮਿ ਰਤੇ ਪ੍ਰਭ ਰੰਗਿ ਅਪਾਰ ॥ ਸਾਧ ਗਾਵਹਿ ਗੁਣ ਏਕ ਨਿਰੰਕਾਰ ॥ ਰਹਾਉ ॥

ਵਿਆਖਿਆ :-

ਹੇ ਭਾਈ! ਮੈਨੂੰ ਆਜਿਜ਼ ਨੂੰ ਪਰਮਾਤਮਾ ਦਾ ਨਾਮ (ਹੀ) ਆਸਰਾ ਹੈ, ਮੇਰੇ ਵਾਸਤੇ ਖੱਟਣ ਕਮਾਣ ਲਈ ਪਰਮਾਤਮਾ ਦਾ ਨਾਮ ਹੀ ਰੋਜ਼ੀ ਹੈ। ਮੇਰੇ ਵਾਸਤੇ ਇਕੱਠਾ ਕਰਨ ਲਈ (ਭੀ) ਪਰਮਾਤਮਾ ਦਾ ਨਾਮ ਹੀ ਹੈ। (ਜੇਹੜਾ ਮਨੁੱਖ ਹਰਿ-ਨਾਮ-ਧਨ ਇਕੱਠਾ ਕਰਦਾ ਹੈ) ਇਸ ਲੋਕ ਤੇ ਪਰਲੋਕ ਵਿਚ ਉਸ ਦੇ ਕੰਮ ਆਉਂਦਾ ਹੈ।੧। ਹੇ ਭਾਈ! ਸੰਤ ਜਨ ਪਰਮਾਤਮਾ ਦੇ ਨਾਮ ਵਿਚ ਮਸਤ ਹੋ ਕੇ, ਬੇਅੰਤ ਪ੍ਰਭੂ ਦੇ ਪ੍ਰੇਮ ਵਿਚ ਜੁੜ ਕੇ, ਇੱਕ ਨਿਰੰਕਾਰ ਦੇ ਗੁਣ ਗਾਂਦੇ ਰਹਿੰਦੇ ਹਨ ।ਰਹਾਉ।

ਵਾਹਿਗੁਰੂ ਜੀ ਕਾ ਖ਼ਾਲਸਾ!!

ਵਾਹਿਗੁਰੂ ਜੀ ਕੀ ਫਤਹਿ!!

dawn punjab
Author: dawn punjab

Leave a Comment

RELATED LATEST NEWS

Top Headlines

ਜ਼ਿਲ੍ਹਾ ਹਸਪਤਾਲ ‘ਚ ਕਿਡਨੀ ਬਾਇਓਪਸੀ ਸੇਵਾਵਾਂ ਸ਼ੁਰੂ  ਸਰਕਾਰੀ ਸਿਹਤ ਸੰਭਾਲ ਖੇਤਰ ‘ਚ ਅਹਿਮ ਪ੍ਰਾਪਤੀ – ਡਾ. ਚੀਮਾ  ਐਸ.ਏ.ਐਸ.ਨਗਰ : ਸਿਹਤ

Live Cricket

Rashifal