Follow us

27/07/2026 1:23 am

Search
Close this search box.
Home » News In Punjabi » ਚੰਡੀਗੜ੍ਹ » Vigilance Bureau News: 30,000 ਰੁਪਏ ਰਿਸ਼ਵਤ ਲੈਂਦਾ BDPO ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

Vigilance Bureau News: 30,000 ਰੁਪਏ ਰਿਸ਼ਵਤ ਲੈਂਦਾ BDPO ਵਿਜੀਲੈਂਸ ਵੱਲੋਂ ਰੰਗੇ ਹੱਥੀਂ  ਕਾਬੂ

Chandigarh : 

BDPO taking Rs 30,000 bribe caught red-handed by vigilance

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਪੱਖੋਵਾਲ, ਲੁਧਿਆਣਾ ਵਿਖੇ ਤਾਇਨਾਤ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ (ਬੀ.ਡੀ.ਪੀ.ਓ.) ਗੁਰਮੁਖ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ Vigilance bureau ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੰਚਾਇਤ ਅਫ਼ਸਰ ਨੂੰ ਬਲਾਕ ਪੱਖੋਵਾਲ, ਲੁਧਿਆਣਾ ਵਿਖੇ ਤਾਇਨਾਤ ਪੰਚਾਇਤ ਸਕੱਤਰ ਪਰਮਜੀਤ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਅਧਿਕਾਰੀ ਉਸਦੀ ਅਤੇ ਇਸੇ ਦਫ਼ਤਰ ਵਿੱਚ ਕੰਮ ਕਰਦੇ ਤਿੰਨ ਹੋਰ ਪੰਚਾਇਤ ਸਕੱਤਰਾਂ ਦੀ ਤਨਖਾਹ ਜਾਰੀ ਕਰਨ ਬਦਲੇ ਉਨ੍ਹਾਂ ਤੋਂ 35000 ਰੁਪਏ ਰਿਸ਼ਵਤ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਨ੍ਹਾਂ ਨੇ ਹੁਣ ਤੱਕ ਆਪਸੀ ਯੋਗਦਾਨ ਜ਼ਰੀਏ 30,000 ਰੁਪਏ ਇਕੱਠੇ ਕਰ ਲਏ ਹਨ ਪਰ ਉਹ ਰਿਸ਼ਵਤ ਨਹੀਂ ਦੇਣਾ ਚਾਹੁੰਦੇ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਵਿੱਚ ਮੁਲਜ਼ਮ ਬੀਡੀਪੀਓ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 30000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

dawn punjab
Author: dawn punjab

Leave a Comment

RELATED LATEST NEWS

Top Headlines

ਪ੍ਰਧਾਨ ਮੰਤਰੀ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ

Live Cricket

Rashifal