Follow us

28/07/2026 5:35 am

Search
Close this search box.
Home » News In Punjabi » ਚੰਡੀਗੜ੍ਹ » ਰਾਸ਼ਟਰੀ ਵਿਗਿਆਨ ਦਿਵਸ ਦੇ ਮੌਕੇ ਚੰਡੀਗੜ੍ਹ ਗਰੁੱਪ ਆਫ ਕਾਲਜ ਲਾਂਡਰਾ ਵਿਖੇ ਵੋਟਰ ਜਾਗਰੂਕਤਾ ਦਾ ਸੁਨੇਹਾ

ਰਾਸ਼ਟਰੀ ਵਿਗਿਆਨ ਦਿਵਸ ਦੇ ਮੌਕੇ ਚੰਡੀਗੜ੍ਹ ਗਰੁੱਪ ਆਫ ਕਾਲਜ ਲਾਂਡਰਾ ਵਿਖੇ ਵੋਟਰ ਜਾਗਰੂਕਤਾ ਦਾ ਸੁਨੇਹਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ:

ਸਥਾਨਕ ਚੰਡੀਗੜ੍ਹ ਗਰੁੱਪ ਆਫ ਕਾਲਜ ਲਾਂਡਰਾ ਵਿਖੇ ਰਾਸ਼ਟਰੀ ਵਿਗਿਆਨ ਦਿਵਸ ਦੇ ਮੌਕੇ ਵੋਟਰ ਜਾਗਰੂਕਤਾ ਦਾ ਸੁਨੇਹਾ ਦਿੰਦੇ ਹੋਏ ਵੋਟ ਦੀ ਤਾਕਤ ਸਲੋਗਨ ਦੇ ਸਿਰਲੇਖ ਹੇਠ ਪੋਸਟਰ ਮੁਕਾਬਲੇ ਕਰਵਾਏ ਗਏ।

ਇਸ ਪ੍ਰੋਗਰਾਮ ਦੌਰਾਨ ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਅਤੇ ਇਨਾਮਾਂ ਦੀ ਵੰਡ ਕੀਤੀ। ਕਾਲਜ ਦੇ ਡੀਨ ਵਿਦਿਆਰਥੀ  ਵੈਲਫੇਅਰ ਗਗਨਦੀਪ ਕੌਰ ਭੁੱਲਰ ਨੇ ਦੱਸਿਆ ਕਿ ਕਾਲਜ ਦੇ ਸਮੂਹ ਵਿਦਿਆਰਥੀਆਂ ਨੂੰ ਵੋਟ ਪਾਉਣ ਅਤੇ ਪਵਾਉਣ ਲਈ ਵੱਖ ਵੱਖ ਪ੍ਰੋਗਰਾਮ ਉਲੀਕੇ ਜਾ ਰਹੇ ਹਨ।

ਉਹਨਾਂ ਦੱਸਿਆ ਕਿ ਰਾਸ਼ਟਰੀ ਸੇਵਾ ਯੋਜਨਾ ਦੇ ਵਲੰਟੀਅਰ ਦੀ ਚੋਣਾਂ ਵਾਲੇ ਦਿਨ ਲਈ ਵਿਸ਼ੇਸ਼ ਟ੍ਰੇਨਿੰਗ ਦਾ ਪ੍ਰਬੰਧ ਕੀਤਾ ਗਿਆ ਹੈ। ਕਾਲਜ ਦੇ ਸਵੀਪ ਨੋਡਲ ਅਫਸਰ ਡਾ ਸ਼ਾਮ ਸਿੰਘ ਨੇ ਦੱਸਿਆ ਕਿ ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨਾਂ ਲਈ ਪੋਸਟਰ ਅਤੇ ਸਲੋਗਨ ਮੁਕਾਬਲੇ ਕਰਵਾਏ ਗਏ। ਜਿਲ੍ਹਾ ਵਿੱਚ ਦਿਵਿਆ, ਕਾਰਤਿਕ, ਖੁਸ਼ਪ੍ਰੀਤ, ਮੁਸਕਾਨ ਪਲਕ, ਰੀਤਿਕਾ ਅਤੇ ਸੋਨਮ ਨੂੰ ਜਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਵੱਲੌਂ ਸਰਟੀਫਿਕੇਟ ਅਤੇ ਮੈਡਲ ਨਾਲ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਕਾਲਜ ਦੇ ਮੁੱਖੀ ਵਿਭਾਗ ਆਈ ਟੀ ਡਾ ਸ਼ੁਸ਼ੀਲ ਕੰਬੋਜ ਨੇ ਵੀ ਸੰਬੋਧਨ ਕੀਤਾ।

dawn punjab
Author: dawn punjab

Leave a Comment

RELATED LATEST NEWS

Top Headlines

ਪ੍ਰਧਾਨ ਮੰਤਰੀ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ

Live Cricket

Rashifal