ਮੌਸਮ ਦੀ ਭਵਿੱਖਬਾਣੀ: ਭਾਰਤ ਮੌਸਮ ਵਿਭਾਗ (IMD) ਨੇ 19 ਅਕਤੂਬਰ (ਵੀਰਵਾਰ) ਤੱਕ ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ ਅਤੇ ਗਰਜ਼-ਤੂਫ਼ਾਨ ਦੀ ਭਵਿੱਖਬਾਣੀ ਕੀਤੀ ਹੈ।
ਅੱਜ 16 ਅਕਤੂਬਰ ਨੂੰ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਹਰਿਆਣਾ, ਚੰਡੀਗੜ੍ਹ, ਪੰਜਾਬ, ਉੱਤਰ ਪ੍ਰਦੇਸ਼, ਰਾਜਸਥਾਨ ਵਿੱਚ ਕਈ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ-ਨਾਲ ਤੂਫ਼ਾਨ ਅਤੇ ਬਿਜਲੀ ਚਮਕਣ ਦੀ ਸੰਭਾਵਨਾ ਹੈ।
ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਹਰਿਆਣਾ, ਚੰਡੀਗੜ੍ਹ, ਪੰਜਾਬ ਦੇ ਵੱਖ-ਵੱਖ ਥਾਵਾਂ ‘ਤੇ ਬਾਰਿਸ਼ ਹੋਣ ਦੀ ਵੀ ਬਹੁਤ ਸੰਭਾਵਨਾ ਹੈ।
ਮੌਸਮ ਵਿਗਿਆਨੀਆਂ ਮੁਤਾਬਿਕ 20 ਅਕਤੂਬਰ ਤੱਕ ਅਗਲੇ 5 ਦਿਨਾਂ ਦੌਰਾਨ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਮਹੱਤਵਪੂਰਨ ਤਬਦੀਲੀ ਦੀ ਸੰਭਾਵਨਾ ਨਹੀਂ ਹੈ।
ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ, ਬਾਲਟਿਸਤਾਨ, ਮੁਜ਼ੱਫਰਾਬਾਦ, ਹਿਮਾਚਲ ਪ੍ਰਦੇਸ਼, ਪੰਜਾਬ ਅਤੇ ਲਕਸ਼ਦੀਪ ਦੇ ਕੁਝ ਹਿੱਸਿਆਂ ਵਿੱਚ ਵੀ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।