Follow us

07/01/2025 2:47 am

Search
Close this search box.
Home » News In Punjabi » ਖੇਡ » ਪੇਂਡੂ ਯੂਥ ਕਲੱਬਾਂ ਨੂੰ ਯੁਵਕ ਸੇਵਾਵਾਂ ਵਿਭਾਗ ਵੱਲੋਂ ਦਿੱਤੀ ਜਾਵੇਗੀ ਸਹਾਇਤਾ ਰਾਸ਼ੀ

ਪੇਂਡੂ ਯੂਥ ਕਲੱਬਾਂ ਨੂੰ ਯੁਵਕ ਸੇਵਾਵਾਂ ਵਿਭਾਗ ਵੱਲੋਂ ਦਿੱਤੀ ਜਾਵੇਗੀ ਸਹਾਇਤਾ ਰਾਸ਼ੀ

ਐਸ.ਏ.ਐਸ.ਨਗਰ :
ਪੰਜਾਬ ਸਰਕਾਰ ਰਾਜ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਸਹਾਇਤਾ ਰਾਸ਼ੀ ਪ੍ਰਦਾਨ ਕਰ ਰਹੀ ਹੈ ਤਾਂ ਜੋ ਨੌਜਵਾਨਾਂ ਦਾ ਖੇਡਾਂ ਪ੍ਰਤੀ ਰੁਝਾਨ ਵਧਾਇਆ ਜਾ ਸਕੇ। ਇਸ ਬਾਰੇ ਜਾਣਕਾਰੀ ਦਿੰਦਿਆਂ ਡਾ. ਮਲਕੀਤ ਸਿੰਘ ਮਾਨ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ, ਐਸ.ਏ.ਐਸ. ਨਗਰ ਨੇ ਦੱਸਿਆ ਕਿ ਰਾਜ ਸਰਕਾਰ ਵਲੋਂ ਯੁਵਕ ਸੇਵਾਵਾਂ ਵਿਭਾਗ ਨਾਲ ਉਤਸ਼ਾਹਤ ਕਰਨ ਲਈ ਸਹਾਇਤਾ ਗ੍ਰਾਂਟ ਪ੍ਰਦਾਨ ਕੀਤੀ ਜਾ ਰਹੀ ਹੈ।

ਯੁਵਕ ਸੇਵਾਵਾਂ ਵਿਭਾਗ ਨਾਲ ਸਬੰਧਤ ਮਾਨਤਾ ਪ੍ਰਾਪਤ ਸਰਗਰਮ ਯੂਥ ਕਲੱਬ ਅਤੇ ਰਜਿਸਟਰਡ ਐਨ.ਜੀ.ਓ. (ਵਿਭਾਗ ਨਾਲ ਐਫੀਲੇਟ ਕਰ ਦਿੱਤਾ ਜਾਵੇਗਾ) ਆਦਿ ਜੇਕਰ ਸਹਾਇਤਾ ਗ੍ਰਾਂਟ ਲੈਣ ਦੇ ਇਛੁੱਕ ਹਨ ਤਾਂ ਉਹ ਆਪਣੀ ਤਿੰਨ ਸਾਲ ਦੀ ਪ੍ਰਗਤੀ ਰਿਪੋਰਟ 26 ਦਸੰਬਰ ਤੱਕ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ, ਵਿਭਾਗ, ਕਮਰਾ ਨੰਬਰ 511-512, ਚੌਥੀ ਮੰਜਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਜ਼ਿਲ੍ਹਾ ਐਸ.ਏ.ਐਸ.ਨਗਰ ਵਿਖੇ ਜਮ੍ਹਾਂ ਕਰਵਾਉਣ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਕਮੇਟੀ ਕਲੱਬਾਂ ਦੀ ਪ੍ਰਗਤੀ ਦਾ ਮੁਲਾਂਕਣ ਕਰਕੇ ਅਗਲੇਰੀ ਕਾਰਵਾਈ ਕਰੇਗੀ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਐਸ.ਏ.ਐਸ.ਨਗਰ ਦੇ ਮੋਬਾਇਲ ਨੰਬਰ 9876267001 ਤੇ ਸੰਪਰਕ ਕੀਤਾ ਜਾ ਸਕਦਾ ਹੈ।

dawn punjab
Author: dawn punjab

Leave a Comment

RELATED LATEST NEWS

Top Headlines

Live Cricket

Rashifal